‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

ਪੰਜਾਬ ਵਿੱਚ ਟਰੈਕਟਰ ਸਟੰਟ ਤੇ ਪਾਬੰਦੀ- ਸੀ.ਐਮ. ਭਗਵੰਤ ਮਾਨ ਵੱਲੋਂ ਕੀਤਾ ਟਵੀਟ- ਪੜ੍ਹੋਂ ਪੂਰੀ ਖਬਰ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ। ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ। ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।

ਸਰਕਾਰੀ ਸਕੂਲਾਂ ਦਾ ਟਾਇਮ ਬਦਲਿਆਂ- ਸਵੇਰੇ 9 ਵਜੇਂ ਲੱਗਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾ ਦਾ ਸਮਾਂ ਬਦਲ ਦਿੱਤਾ ਗਿਆ। ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਨੇ ਫੇਰ ਬਦਲਿਆ ਸਮਾਂ। ਸਰਦੀਆਂ ਕਰਕੇ ਬਦਲਿਆ ਸਮਾਂ। ਹੁਣ ਸਰਕਾਰੀ ਸਕੂਲ ਸਵੇਰ 9 ਵਜੇ ਲੱਗਣਗੇ। 1 ਨਵੰਬਰ ਤੋਂ 9 ਵਜੇ ਲੱਗਣਗੇ ਸਕੂਲ। ਸਾਮ 3 ਵਜੇ ਛੁੱਟੀ ਹੋਇਆ ਕਰੇਗੀ। 1 ਨਵੰਬਰ ਤੋਂ 28 ਫਰਵਰੀ ਤੱਕ ਇਹ ਸਮਾਂ ਲਾਗੂ ਰਹੇਗਾ।

IND Vs ENG: ਭਾਰਤ ਨੇ ਇੰਗਲੈਂਡ ਨੂੰ 100 ਦੋੜਾਂ ਨਾਲ ਹਰਾਇਆ

ICC World Cup: IND vs ENG- ਭਾਰਤ ਅਤੇ ਇੰਗਲੈਂਡ ਵਿਚਾਲੇ ਵਿਸ਼ਵ ਕੱਪ 2023 ਦਾ 29ਵਾਂ ਮੈਂਚ ਲਖਨਾਊ ਦੇ ਏਕਾਨਾ ਸਟੇਡੀਅਮ ਵਿੱਚ ਖੇਲਿਆ ਗਿਆ। ਭਾਰਤ ਨੇ ਇੰਗਲੈਂਡ ਨੂੰ 100 ਦੋੜਾ ਨਾਲ ਹਰਾ ਕੇ 6 ਮੈਂਚਾ ਵਿੱਚੋਂ 6 ਜਿੱਤ ਲਏ ਹਨ। ਇਸ ਜਿੱਤ ਨਾਲ ਟੇਬਲ ਦੇ ਟੋਪ ਤੇ ਭਾਰਤ ਪਹੁੰਚ ਗਿਆ। ਭਾਰਤ ਦੀਆਂ 230 ਦੋੜਾਂ ਦੇ ਜਵਾਬ […]

ਮੁੱਖ ਮੰਤਰੀ ਬਹਿਸ ਲਈ ਪਹਿਲੇ ਦਿਨ ਤੋਂ ਹੀ ਆਪਣਾ ਏਜੰਡਾ ਸਪੱਸ਼ਟ ਕਰ ਚੁੱਕੇ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ […]

ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

 ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।  

ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ […]

ਸਿਵਲ ਸੇਵਾਵਾਂ ਲਈ ਮੁਫ਼ਤ ਕੋਚਿੰਗ- 540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ ‘ਚ ਬੈਠੇ

ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।

ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ  ਵਿਅਕਤੀ ਗ੍ਰਿਫ਼ਤਾਰ

ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ […]

ਸੂਬੇ ‘ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ […]

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ

ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ।

ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ‘ਤੇ ਲਗਾਏ ਵਿਸ਼ੇਸ਼ ਨਾਕੇ

ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ‘ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ […]

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

Sewa Kendra: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। 

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ  ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ […]

ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ

ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ।

ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

Khemkaran to Chandigarh: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ […]

ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 […]

181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਦੇ ਵੀ ਇਸ ਗੱਲ ’ਤੇ ਅਫ਼ਸੋਸ ਜ਼ਾਹਿਰ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ […]

ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ […]

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]

ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।

India Vs. New Zealand- ਭਾਰਤੀ ਕ੍ਰਿਕਟ ਟੀਮ ਨੇ 20 ਸਾਲ ਬਾਅਦ ਹਰਾਇਆ ਨਿਊਜ਼ੀਲੈਂਡ ਟੀਮ ਨੂੰ

India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ ਬਾਜੀ ਦਾ ਫੈਸਲਾ ਕੀਤਾ। ਨਿਊਜੀਲੈਂਡ ਦੀ ਟੀਮ ਨੇ 273 ਅੰਕ ਬਣਾਏ। ਮੁਹੰਮਦ ਸ਼ਮੀ ਨੇ 5 ਵਿਕਟਾ ਅਤੇ ਕੁਲਦੀਪ ਯਾਦਵ ਨੇ 2 ਵਿਕਟਾ ਲਈਆ। ਜਸਪ੍ਰੀਤ ਬੁਮਰਾਹ […]

Big News: ਪੁਲਿਸ ਮੁਲਾਜ਼ਮ ਦਾ ਕਤਲ- ਪੜ੍ਹੋਂ ਪੂਰੀ ਖਬਰ

Big News ਬਰਨਾਲਾ- ਸਥਾਨਕ ਸਿਟੀ ਦੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ ਵਿੱਚ ਬਿੱਲ ਨੂੰ ਲੈ ਕੇ  ਝਗੜਾ ਹੋ ਗਿਆ। ਇਸ ਝਗੜੇ ਨੂੰ ਨਿਪਟਾਉਣ ਆਈ ਪੁਲਿਸ ਨੂੰ ਉਸ ਰੈਸਟੋਰੈਂਟ ਕਰਮਚਾਰੀਆਂ ਨਾਲ ਲੜ ਰਹੇ ਨੌਜਵਾਨਾਂ ਨੂੰ ਸਿਟੀ ਥਾਣਾ ਵਿੱਚ ਲਿਜਾਣ ਲਈ ਜਦੋਂ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਨੌਜਵਾਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਤੇ […]

ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ , ਬਜ਼ਾਰਾਂ ’ਤੇ ਤਲਾਸ਼ੀ ਅਭਿਆਨ

ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ  ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ […]

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।

ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ

 ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।  ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ‘ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ […]

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ

ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

  ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ  ਮੰਗ ਕੀਤੀ  ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ।

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ।

ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ।