ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਸਮੇਤ ਪੂਰੇ ਦੇਸ਼ ਵਿੱਚ ਪ੍ਰਸ਼ਾਸਨ ਅਲਰਟ ਮੋਡ (Administration Alert Mode) ਵਿੱਚ ਆ ਗਿਆ ਹੈ। ਇਸ ਦੌਰਾਨ, ਪੁਲਿਸ ਨੇ ਹੁਣ ਤੱਕ ਪੰਜਾਬ ਅਤੇ ਹਰਿਆਣਾ ਤੋਂ ਕਈ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ, ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਇੱਕ ਹੋਰ ਜਾਸੂਸ ਨੂੰ […]
ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ 10 ਦਿਨਾਂ ਦੀ ਜੰਗਬੰਦੀ ਤੋਂ ਬਾਅਦ, ਸੀਮਾ ਸੁਰੱਖਿਆ ਬਲ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਅਟਾਰੀ-ਵਾਹਗਾ, ਹੁਸੈਨੀਵਾਲਾ ਅਤੇ ਫਾਜ਼ਿਲਕਾ ਸਰਹੱਦਾਂ ‘ਤੇ ਛੋਟੇ ਪੱਧਰ ‘ਤੇ ਬੀਟਿੰਗ ਰਿਟਰੀਟ ਸਮਾਰੋਹ ਮੁੜ ਸ਼ੁਰੂ ਕਰੇਗਾ। ਇਹ ਸਮਾਰੋਹ ਦੋਵਾਂ ਦੇਸ਼ਾਂ ਵਿਚਕਾਰ 12 ਦਿਨਾਂ ਦੇ ਫੌਜੀ ਟਕਰਾਅ ਤੋਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਆਈਏਐਨਐਸ ਨੂੰ […]
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ CM ਭਗਵੰਤ ਮਾਨ ਨੂੰ ਚੰਡੀਗੜ੍ਹ ਰਿਹਾਇਸ਼ ਤੇ ਮਿਲਣ ਪਹੁੰਚੇ ਫ਼ਿਲਮੀ ਐਕਟਰ ਸੁਹੇਲ ਖ਼ਾਨ,ਵੇਖੋ ਤਸਵੀਰਾ
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ […]
ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਗਰਮੀ ਦੇ ਮਾਰੇ ਪਸ਼ੂ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਗਰਮੀ ਕਾਰਨ ਸਿਹਤ ਵਿਭਾਗ (Department of Health) ਵੱਲੋਂ ਵੀ ਹਦਾਇਤਾਂ ਦਿੱਤੀਆਂ ਸਨ ਜੇਕਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਸਵੇਰੇ ਜਾਂ ਸ਼ਾਮ ਘਰ ਤੋਂ ਬਾਹਰ ਨਿਕਲੋ,ਤਾਪਮਾਨ ਵਧਣ ਕਰਕੇ ਲੋਕ ਪਰੇਸ਼ਾਨ ਹੋ […]
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ […]
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ […]
ਚੰਡੀਗੜ੍ਹ, 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ […]
ਚੰਡੀਗੜ੍ਹ/ਗੁਰਦਾਸਪੁਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। […]
ਚੰਡੀਗੜ੍ਹ, 19 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ […]
ਚੰਡੀਗੜ੍ਹ – ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। […]
ਮੋਹਾਲੀ-ਮੋਹਾਲੀ ‘ਚ ਪੁਲਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਜ਼ਬਤ ਕੀਤਾ ਹੈ। ਇਸ ਤੋਂ 500 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪਰੇਸ਼ਨ ਸੀਲ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈਕ ਪੋਸਟ ਤੋਂ ਫੜਿਆ ਗਿਆ ਸੀ। ਹਾਲਾਂਕਿ ਪੁਲਿਸ […]
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ […]
ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ। ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ […]
ਭਾਰਤੀ ਏਅਰਟੈੱਲ ਨੇ ਮੰਗਲਵਾਰ ਨੂੰ ਵਿੱਤੀ ਸਾਲ 25 ਦੀ ਚੌਥੀ ਤਿਮਾਹੀ (Q4) ਲਈ ਆਪਣੇ ਸ਼ੁੱਧ ਲਾਭ ਵਿੱਚ 22.68 ਪ੍ਰਤੀਸ਼ਤ ਦੀ ਲਗਾਤਾਰ ਗਿਰਾਵਟ ਦੀ ਰਿਪੋਰਟ ਕੀਤੀ, ਕਿਉਂਕਿ ਟੈਕਸ ਖਰਚੇ ਵਿੱਚ ਤੇਜ਼ੀ ਨਾਲ ਬਦਲਾਅ ਨੇ ਕਮਾਈ ‘ਤੇ ਭਾਰ ਪਾਇਆ। ਕੰਪਨੀ ਦੇ ਸਟਾਕ ਐਕਸਚੇਂਜ ਫਾਈਲਿੰਗ ਦੇ ਅਨੁਸਾਰ, ਕੰਪਨੀ ਦਾ ਸ਼ੁੱਧ ਲਾਭ ਪਿਛਲੀ ਤਿਮਾਹੀ (ਤੀਜੀ ਤਿਮਾਹੀ) ਵਿੱਚ 16,134.6 ਕਰੋੜ […]
ਨਵੀਂ ਦਿੱਲੀ: ਭਾਰਤ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਦੀ ਪੇਸ਼ਕਸ਼, ਵਪਾਰ ‘ਤੇ ਦਾਅਵੇ ਅਤੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਦੁਸ਼ਮਣੀ ਦੇ ਸੰਦਰਭ ਵਿੱਚ ਪ੍ਰਮਾਣੂ ਟਕਰਾਅ ਨੂੰ ਖਤਮ ਕਰਨ ਦੇ ਉਨ੍ਹਾਂ ਦੇ ਦਾਅਵਿਆਂ ਦਾ ਵਿਰੋਧ ਕਰਦਾ ਦਿਖਾਈ ਦਿੱਤਾ। ਵਿਦੇਸ਼ ਮੰਤਰਾਲੇ (MEA) ਨੇ ਟਰੰਪ ਦੀਆਂ ਇਨ੍ਹਾਂ […]
ਸੂਰਜ ਦੀ ਰੌਸ਼ਨੀ ਨੂੰ ਕਈ ਤਰੀਕਿਆਂ ਨਾਲ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਵਿਟਾਮਿਨ ਡੀ ਤਾਂ ਪ੍ਰਦਾਨ ਕਰਦਾ ਹੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਸੂਰਜ ਦੀ ਰੌਸ਼ਨੀ ਅਤੇ ਲਿਵਰ ਦੀਆਂ ਬਿਮਾਰੀਆਂ ਵਿਚਕਾਰ ਵੀ ਇੱਕ ਸਬੰਧ ਹੈ। ਸੂਰਜ ਤੋਂ ਆਉਣ ਵਾਲੀਆਂ ਕਿਰਨਾਂ ਸਰੀਰ ਵਿੱਚ ਲਿਵਰ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾ ਸਕਦੀਆਂ ਹਨ। […]
ਚੰਡੀਗੜ੍ਹ, 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ […]
ਚੰਡੀਗੜ੍ਹ, 14 ਮਈ:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ […]
ਚੰਡੀਗੜ੍ਹ, 14 ਮਈ: ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ […]
ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ […]
ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ […]
ਚੰਡੀਗੜ੍ਹ ਹਵਾਈ ਅੱਡਾ (Chandigarh Airport) ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ […]
ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਸੋਮਵਾਰ ਸ਼ਾਮ ਨੂੰ ਤਣਾਅ ਵਧ ਗਿਆ ਜਦੋਂ ਜ਼ਿਲ੍ਹੇ ਵਿੱਚ ਬਲੈਕਆਊਟ ਦੌਰਾਨ ਜ਼ੋਰਦਾਰ ਧਮਾਕੇ ਅਤੇ ਅਸਮਾਨ ਵਿੱਚ ਲਾਲ ਧਾਰੀਆਂ ਦਿਖਾਈ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੇ ਹਨ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਪਾਕਿਸਤਾਨ ਤੋਂ ਡਰੋਨ ਹਮਲਿਆਂ ਦਾ ਜਵਾਬ ਦਿੱਤਾ। ਇਹ ਘਟਨਾ ਭਾਰਤ ਅਤੇ […]
ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ […]
ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ […]
ਮਜੀਠਾ (ਅੰਮ੍ਰਿਤਸਰ), 13 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ […]
ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ […]
ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ […]
ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ। ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ […]
ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ […]
ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ […]
ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ […]
ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ […]
ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ […]
ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ […]
ਚੰਡੀਗੜ 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਪਾਕਿਸਤਾਨ ਤਨਾਅ ਦੌਰਾਨ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੀ ਫੌਜ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਵੀ ਜੇਕਰ ਤੁਹਾਨੂੰ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦਿਓ। ਧਮਾਕੇ ਵਾਲੀ ਥਾਂ ਤੇ […]
ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਅਤੇ ਚੰਡੀਗੜ੍ਹ ਦੇ ਸਕੂਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਣਗੇ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧੇ ਤਣਾਅ ਦੇ ਵਿਚਕਾਰ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਤੋਂ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਦਿੱਤੇ ਹਨ, ਅਧਿਕਾਰੀਆਂ ਨੇ ਭਾਰਤੀ ਹਵਾਈ ਸੈਨਾ (IAF) […]