ਉਮੀਦ ਕੀਤੀ ਜਾ ਰਹੀ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦ ਹੀ ਉਡਾਨਾਂ ਸ਼ੁਰੂ ਹੋਣਗੀਆਂ। ਇਸ ਏਅਰਪੋਰਟ ਦਾ ਫਾਇਦਾ ਲੁਧਿਆਣੇ ਦੇ ਲੋਕਾਂ ਨੂੰ ਤਾਂ ਮਿਲੇਗਾ ਹੀ ਨਾਲ ਪੁਰੇ ਪੰਜਾਬ ਦੇ ਲੋਕ ਵੀ ਫਲਾਈਟਾਂ ਲੈ ਸਕਣਗੇ। ਕਰੀਬ 17 ਸਾਲਾਂ ਬਾਅਦ ਹਵਾਈ ਅੱਡੇ ਦਾ ਸੁਫਨਾ ਸਾਕਾਰ ਹੋਣ ਜਾ ਰਿਹਾ ਹੈ।
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਇਸ ਸਾਲ ਦੌਰਾਨ ਨਵੇਂ ਰਿਕਾਰਡ ਕਾਇਮ ਕਰਨ ਦੇ ਨਾਲ-ਨਾਲ ਕਈ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕੀਤਾ ਅਤੇ 2 ਮਹੀਨਿਆਂ ਲਈ 600 ਯੂਨਿਟ ਅਤੇ 300 ਯੂਨਿਟ ਪ੍ਰਤੀ ਮਹੀਨਾ ਪਿੱਛੇ ਜੀਰੋ ਬਿਜਲੀ ਬਿੱਲ […]
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ […]
ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।
ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।
ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।
ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ।
ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ।
ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ […]
ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ […]
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ ਦੁਰਘਟਨਾ ਮੁਆਵਜ਼ਾ ਨੀਤੀ ਪੇਸ਼ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ‘ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਣ […]
ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਰੱਖਣ ਲਈ “ਸੂਫ਼ੀ ਫ਼ੈਸਟੀਵਲ” ਕਰਵਾਇਆ ਜਾ ਰਿਹਾ ਹੈ। ਇਸ ਫੈਸਟੀਵਲ ਦੀ ਮੇਜ਼ਬਾਨੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਸੂਫ਼ੀ ਫ਼ੈਸਟੀਵਲ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ 14 ਤੋਂ 17 ਦਸੰਬਰ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ […]
ਮੇਕ ਇਨ ਇੰਡੀਆ ਵਰਗੇ ਯਤਨ ਭਾਰਤ ਸਰਕਾਰ ਦੁਆਰਾ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਸਨ। ਇਨ੍ਹਾਂ ਦਾ ਅਸਰ ਹੁਣ ਭਾਰਤ ਸਮੇਤ ਪੂਰੀ ਦੁਨੀਆ ‘ਚ ਦਿਖਾਈ ਦੇ ਰਿਹਾ ਹੈ। ਮੇਡ ਇਨ ਇੰਡੀਆ ਉਤਪਾਦਾਂ ਨੇ ਹੌਲੀ-ਹੌਲੀ ਅਮਰੀਕੀ ਬਾਜ਼ਾਰ ਵਿੱਚ ਚੀਨ ਵਿੱਚ ਬਣੀਆਂ ਵਸਤਾਂ ਦੀ ਥਾਂ ਲੈਣੀ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ ‘ਚ ਮੰਗਲਵਾਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਸੰਸਦ ਤੇ ਹੋਏ ਅੱਤਵਾਦੀ ਹਮਲੇ ਦੀ 22ਵੀਂ ਬਰਸੀ ਸੀ ਅਤੇ ਸਦਨ ਵਿੱਚ ਦੋ ਲੋਕਾਂ ਨੇ ਗੈਲਰੀ ਤੋਂ ਅਚਾਨਕ ਹੇਠਾਂ ਛਾਲ ਮਾਰ ਦਿੱਤੀ। ਉਸ ਸਮੇਂ ਲੋਕ ਸਭਾ ‘ਚ ਭਾਜਪਾ ਦੇ ਸੰਸਦ ਮੈਂਬਰ ਸਵਗੇਨ ਮੁਰਮੂ ਆਪਣਾ ਭਾਸਣ ਦੇ ਰਹੇ ਸਨ। ਨੌਜਵਾਨਾਂ ਨੇ ਆਪਣੀ ਜੁੱਤੀ ਵਿੱਚ ਕਲਰ ਸਮੋਕ ਕਿਸਮ ਦੀ ਕੋਈ ਚੀਜ਼ ਛੁਪਾ ਰੱਖੀ ਸੀ।
ਆਈ.ਪੀ.ਐਲ. ਦੀ ਨਿਲਾਮੀ 2024 ਲਈ ਦੁਬਈ ਤਿਆਰ ਹੈ। ਆਈਪੀਐਲ 2024 ਦੀ ਮੇਜ਼ਬਾਨੀ ਦੁਬਈ ਕਰੇਗਾ। ਇਹ ਨਿਲਾਮੀ 19 ਦਸੰਬਰ ਨੂੰ ਹੋਣੀ ਹੈ। ਆਈਪੀਐਲ ਨਿਲਾਮੀ ਲਈ ਟੀਮਾਂ ਤਿਆਰ ਹਨ। ਇਸ ਦੇ ਨਾਲ ਹੀ ਇਸ ਨਿਲਾਮੀ ਲਈ ਕੁੱਲ 333 ਖਿਡਾਰੀਆਂ ਦੇ ਨਾਂ ਫਾਈਨਲ ਕੀਤੇ ਗਏ ਹਨ। ਜਿਸ ਵਿੱਚ 219 ਭਾਰਤੀ ਖਿਡਾਰੀ ਹੋਣਗੇ, ਇਸ ਤੋਂ ਇਲਾਵਾ 114 ਵਿਦੇਸ਼ੀ ਖਿਡਾਰੀ […]
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ […]