ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ ਆਈ.ਸੀ.ਯੂ. 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ […]

ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।

ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ

ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।

ਪੰਜਾਬ ਪੁਲਿਸ ਦਾ ਏ.ਐਸ.ਆਈ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। 

ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ 

ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ।

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਪੰਜਾਬ ਪੁਲਿਸ ਕਾਂਸਟੇਬਲ ਦੀਆਂ 1800 ਅਸਾਮੀਆ

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੋਜਵਾਨਾ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਦੀਆਂ ਅਸਾਮੀਆਂ ਨਿਕਲੀਆ ਹਨ। ਇਹਨਾਂ ਅਸਾਮੀਆਂ ਨੂੰ 14 ਮਾਰਚ ਤੋਂ 4 ਅਪ੍ਰੈਲ ਤੱਕ ਆਨਲਾਈਨ ਅਪਲਾਈ ਕਰ ਸਕਣਗੇ।

ਰਿਸ਼ਵਤ ਲੈਂਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਪਾਇਆ ਹੈ।

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਕਾਬੂ

ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ […]

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।

ਡੋਲੀ ਉੱਠਣ ਤੋ ਪਹਿਲਾਂ ਲਾੜੀ ਦੀ ਉੱਠੀ ਅਰਥੀ- ਪੜ੍ਹੋ ਪੂਰੀ ਖਬਰ

ਪੰਜਾਬ ਦੇ ਫਿਰੋਜਪੂਰ ਜਿਲ੍ਹੇ ਦੇ ਪਿੰਡ ਸਵਾਹਵਾਲਾ ਤੋ ਇਕ ਬਹੁਤ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿਥੇ ਵਿਆਹ ਵਾਲੇ ਦਿਨ ਡੋਲੀ ਉੱਠਣ ਤੋ ਪਹਿਲਾ ਹੀ ਲਾੜੀ ਦੀ ਅਰਥੀ ਉੱਠ ਗਈ ਹੈ।

ਚਾਈਨਾ ਡੋਰ ਦਾ ਕਹਿਰ ਫੇਰ ਆਇਆ ਸਾਹਮਣੇ- ਪੜ੍ਹੋਂ ਪੂਰੀ ਖਬਰ

ਚਾਇਨਾ ਡੋਰ ਦਾ ਕਹਿਰ ਫੇਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਰੋਕ ਲਗਾਈ ਹੋਈ ਹੈ। ਲੋਕ ਫਿਰ ਵੀ ਇਸਦਾ ਇਸਤਮਾਲ ਕਰਨ ਤੋ ਨਹੀ ਹੱਟਦੇ। ਅੰਮ੍ਰਿਤਸਰ ਵਿਚ 6 ਸਾਲ ਦੀ ਬੱਚੀ ਚਾਈਨਾ ਡੋਰ ਦੀ ਲਪੇਟ ਵਿਚ ਆਈ ਹੈ।

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ […]

ਮਾਲ ਗੱਡੀ ਬਿਨ੍ਹਾਂ ਡਰਾਇਵਰ ਤੋਂ ਪਹੁੰਚੀ ਜੰਮੂ-ਕਸ਼ਮੀਰ ਤੋਂ ਪੰਜਾਬ

ਜੰਮੂ-ਕਸ਼ਮੀਰ ਦੇ ਕਨੂਆ ਤੋਂ ਮਾਲ ਗੱਡੀ (14806 R) ਬਿਨ੍ਹਾ ਡਰਾਇਵਰ ਤੋਂ ਪੰਜਾਬ ਪਹੁੰਚ ਗਈ ਸੀ। ਰੇਲਵੇਂ ਵਿਭਾਗ ਨੇ ਕਾਰਵਾਈ ਕਰਦੇ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਕੋਈ ਦੁਰਘਟਨਾ ਨਹੀ ਹੋਈ। ਰੇਲਵੇ ਸਟੇਸ਼ਨ ਕਠੂਆ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ ਕੁੱਲ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। […]

ਜੇ.ਈ. ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

457 ਨਵੇ ਨਿਯੁਕਤ ਉਮੀਦਵਾਰਾਂ ਨੂੰ CM ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 457 ਨਵੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।  ਇਹ ਉਮੀਦਵਾਰ ਵੱਖ-ਵੱਖ ਵਿਭਾਗਾ ਦੇ ਹਨ। ਆਮ ਆਦਮੀ ਸਰਕਾਰ ਨੂੰ ਆਏ ਹਲੇ 2 ਸਾਲ ਦਾ ਸਮਾ ਵੀ ਪੂਰਾ ਨਹੀ ਹੋਇਆ ਇਹਨੇ ਸਮੇ ਵਿੱਚ ਹੀ ਨੋਜਵਾਨਾ ਨੂੰ ਸਰਕਾਰੀ ਨੋਕਰੀ ਦੇ ਦਿੱਤੀ ਹੈ।

ਸਾਈਬਰ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਲਈ ਕਿਹਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ […]

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਂਸਨ 1 ਮਾਰਚ ਤੋਂ ਸੁਰੂ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਕਈ ਅਧਿਕਾਰੀਆਂ ਵਿਰੁੱਧ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ […]

ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼ 

ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ  ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ […]

15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ।

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ 

ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।

ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੰਗਲਾ ਪੰਜਾਬ ਫੈਸਟੀਵਲ ਦਾ ਕਰਨਗੇ ਉਦਘਾਟਨ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ “ਰੰਗਲਾ ਪੰਜਾਬ” ਪਹਿਲਕਦਮੀ ਜ਼ਰੀਏ ਸੂਬੇ ਦੀਆਂ ਜੀਵੰਤ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਝਲਕ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।