ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ […]
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ […]
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ […]
ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ […]
ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ […]
ਸਾਡੇ ਦਿਨ ਦਾ ਸਭ ਤੋਂ ਆਮ ਭੋਜਨ ਨਾਸ਼ਤਾ ਹੈ। ਪਰ ਸਮੇਂ ਦੀ ਕਮੀ ਕਾਰਨ ਕਈ ਵਾਰ ਅਸੀਂ ਨਾਸ਼ਤਾ ਕਰਨਾ ਛੱਡ ਦਿੰਦੇ ਹਾਂ। ਜਾਂ ਮੀਟ ਲਈ ਤਿਆਰ ਵਿਕਲਪ ਚੁਣੋ। ਪਰ ਜੇਕਰ ਅੱਜ ਅਸੀਂ ਤੁਹਾਨੂੰ ਪ੍ਰੋਟੀਨ ਨਾਲ ਭਰਪੂਰ, ਤੇਜ਼ ਅਤੇ ਸਿਹਤਮੰਦ ਨਾਸ਼ਤਾ ਦੱਸੀਏ ਤਾਂ ਕੀ ਹੋਵੇਗਾ? ਇਸ ਨੂੰ 15 ਮਿੰਟ ਤੋਂ ਵੀ ਘੱਟ ਸਮੇਂ ਵਿੱਚ ਬਣਾਇਆ ਜਾ […]
ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਇਸ ਐਕਵਾਇਰ ‘ਤੇ 81,000 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਕੰਪਨੀ ਇਸ ਖਰੀਦ ਨੂੰ ਪੂਰਾ ਕਰਨ ਲਈ ਆਪਣੇ ਫੰਡਾਂ ਦੀ ਵਰਤੋਂ ਕਰੇਗੀ। ਇਸ ਐਕਵਾਇਰ ਤੋਂ ਬਾਅਦ, ਅਡਾਨੀ ਸੀਮੈਂਟ ਦੀ ਕੁੱਲ ਸੰਚਾਲਨ ਸਮਰੱਥਾ […]
ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ ਜਾਰੀ ਕਿਤੇ ਗਏ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ,ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ ‘ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਮਜ਼ਦੂਰਾਂ ਦੇ ਕੈਂਪ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ,ਉਨ੍ਹਾਂ ਦੱਸਿਆ ਕਿ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ […]
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ,ਰਣਜੀਤ ਸਿੰਘ ਚੀਮਾ ਦੇ ਘਰ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਤਹਿਤ ਗੋਲੀਆਂ ਚੱਲੀਆਂ ਅਤੇ ਭੰਨਤੋੜ ਵੀ ਕੀਤੀ ਗਈ, ਦੱਸ ਦਈਏ ਕਿ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਰਣਜੀਤ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ,ਪੁਲਿਸ ਨੇ ਮਾਮਲੇ ਦੀ ਜਾਂਚ […]
ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ […]
ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ […]
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ […]
ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ ਹੈ,ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ,ਮਿਲੀ ਜਾਣਕਾਰੀ ਅਨੁਸਾਰ ਆਡੀਓ ਭੇਜ ਕੇ ਧਮਕੀ ਦਿੱਤੀ ਗਈ ਹੈ,ਦੱਸ ਦੇਈਏ ਕਿ ਅੱਜ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ (Haryana High Court) ਨੇ ਪੰਜਾਬ ਪੁਲਿਸ ਨੂੰ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ,ਨਾਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ […]
ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Council of Ministers) ਦੀ ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਣ ਕੀਤਾ ਜਾਵੇਗਾ,ਮੁੱਖ ਮੰਤਰੀ […]
ਮਾਨਸਾ, 19 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ […]
ਭਾਰਤ ਨੇ ਤੀਜੇ ਦਿਨ ਦੀ ਖੇਡ ਦੀ ਆਖਰੀ ਗੇਂਦ ‘ਤੇ ਸੈੱਟ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਦਾ ਵਿਕਟ ਗੁਆ ਦਿੱਤਾ, ਵਿਰਾਟ ਕੋਹਲੀ (Virat Kohli) ਅਤੇ ਸਰਫਰਾਜ਼ ਖਾਨ (Sarfraz Khan) ਵਿਚਾਲੇ ਸ਼ਾਨਦਾਰ ਸਾਂਝੇਦਾਰੀ ਚੱਲ ਰਹੀ ਸੀ ਜਿਸ ਨੂੰ ਗਲੇਨ ਫਿਲਿਪਸ (Glenn Phillips) ਨੇ ਕੋਹਲੀ (Virat Kohli) ਨੂੰ ਆਊਟ ਕਰਕੇ ਤੋੜਿਆ,ਇਸ ਤਰ੍ਹਾਂ ਦਿਨ ਦੀ ਖੇਡ ਸਮਾਪਤ ਹੋਣ […]
ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ […]
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ […]
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ […]
ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ […]
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ […]
ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ […]
ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ।ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ “ਬਾਇਓਫਿਊਲਜ਼: […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]
ਪੰਚਾਇਤ ਚੋਣਾਂ (Panchayat Elections) ਦੌਰਾਨ ਅੱਜ ਤਰਨਤਾਰਨ ਦੇ ਪਿੰਡ ਸੋਹਣ ਸੈਣ ਭਗਤ ਵਿਚ ਗੋਲੀ ਚੱਲਣ ਦੀ ਘਟਨਾ ਵਾਪਰ ਗਈ ਹੈ,ਦੱਸਿਆ ਜਾ ਰਿਹਾ ਹੈ ਕਿ 3 ਤੋਂ 4 ਰਾਉਂਡ ਪਹਿਲਾਂ ਹਵਾਈ ਫਾਇਰ ਕੀਤੇ ਗਏ ਤੇ ਫਿਰ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗੋਲੀ ਲੱਗ ਗਈ ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੰਚਾਇਤ ਚੋਣਾਂ (Panchayat Elections) ਦੌਰਾਨ […]
ਪੰਜਾਬ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਤੇ ਇਸੇ ਦਿਨ ਹੀ ਨਤੀਜੇ ਵੀ ਐਲਾਨੇ ਜਾਣਗੇ,ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ,ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ,ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ,ਬੈਲਟ ਪੇਪਰ (Ballot Paper) ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ,ਈਵੀਐਮ (EVM) ਦੀ ਵਰਤੋਂ ਨਹੀਂ ਕੀਤੀ ਜਾਵੇਗੀ,ਇਸ […]
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ […]
ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ,ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (Jammu And Kashmir National Conference) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ […]
ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ […]
