ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਭਾਰਤ ਰਤਨ

ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ […]

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। 

ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।

ਕੈਨੇਡਾ ‘ਚ ਫਿਰੌਤੀਆਂ ਮੰਗਣ ਮਾਮਲਿਆਂ ‘ਚ 5 ਪੰਜਾਬੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ:- ਪੜ੍ਹੋ ਖ਼ਬਰ

 ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ ‘ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। । ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ […]

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। 

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ […]

ਲੋਕ ਸਭਾ ਚੋਣਾਂ ਤੋਂ ਪਹਿਲੇ ਮੋਦੀ ਨੇ ਕੀਤੀ ਧਰਮ ਗੁਰੂਆਂ ਨਾਲ ਮੁਲਾਕਾਤ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵੀ ਪਹੁੰਚੇ

ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਨਹੀਂ ਹੈ, ਸਗੋਂ ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵੀ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਗੁਰਿੰਦਰ ਸਿੰਘ ਸਵੇਰੇ ਨਵੀਂ ਦਿੱਲੀ ਤੋਂ ਸੰਸਦ ਭਵਨ ਪੁੱਜੇ ਸਨ।

ਤੁਰਕੀ ਦੇ ਸਭ ਤੋਂ ਵੱਡੇ ਅਦਾਲਤੀ ਘਰ ‘ਤੇ ‘ਅੱਤਵਾਦੀ ਹਮਲੇ’ ਵਿੱਚ 3 ਦੀ ਮੌਤ ਹੋ ਗਈ

ਤੁਰਕੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਇਸਤਾਂਬੁਲ ਵਿੱਚ ਇੱਕ ਅਦਾਲਤ ਵਿੱਚ ਹੋਏ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹਮਲਾਵਰਾਂ ਨੂੰ ਗੋਲੀ ਮਾਰ ਦਿੱਤੀ ਗਈ।

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ […]

2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ – ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ, ਸੀਟੀਯੂ ਨੇ ਭਗਵਾਨ ਰਾਮ ਦੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਯੁੱਧਿਆ ਲਈ ਬੱਸ ਸੇਵਾ ਚਲਾਉਣ ਦੀ ਯੋਜਨਾ ਬਣਾਈ ਹੈ।”

ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ […]

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਬਲੀਦਾਨ ਦਿਵਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ – ਬਠਿੰਡਾ

ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ […]

ਟੀਮ ਇੰਡੀਆ ਦੀ ਚੋਣ ਕਮੇਟੀ ‘ਚ ਨਿਕਲੀ ਵਕੈਂਸੀ- ਪੜ੍ਹੋਂ ਪੂਰੀ ਖਬਰ

ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰਨ ਵਾਲੀ ਚੋਣ ਕਮੇਟੀ ‘ਚ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਦੇ ਲਈ ਰਸਮੀ ਇਸ਼ਤਿਹਾਰ ਜਾਰੀ ਕੀਤਾ ਹੈ। ਮੌਜੂਦਾ ਚੋਣ ਕਮੇਟੀ ਵਿੱਚ 5 ਮੈਂਬਰ ਹਨ। ਅਜੀਤ ਅਗਰਕਰ ਚੋਣ ਕਮੇਟੀ ਦੇ ਚੇਅਰਮੈਨ ਹਨ। ਟੀਮ ਦੇ ਚਾਰ ਹੋਰ ਮੈਂਬਰ ਸਲਿਲ ਅੰਕੋਲਾ, ਸ਼ਿਵਸੁੰਦਰ ਦਾਸ, ਐੱਸ. ਸ਼ਰਤ ਅਤੇ […]

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।

ਸਰਦੀ ਦੇ ਮੌਸਮ ਵਿੱਚ ਇਹ ਸਬਜ਼ੀਆਂ ਰੱਖਣਗੀਆਂ ਤੰਦਰੁਸਤ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਆਪਣੀ ਡਾਈਟ ‘ਚ ਉਨ੍ਹਾਂ ਸਬਜ਼ੀਆਂ ਨੂੰ ਸ਼ਾਮਿਲ ਕਰਦੇ ਹੋ ਜਿਨ੍ਹਾਂ ‘ਚ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ ਤਾਂ ਤੁਸੀਂ ਸਰਦੀਆਂ ‘ਚ ਸਿਹਤਮੰਦ ਰਹਿ ਸਕਦੇ ਹੋ। Health Update: ਸਰਦੀ ਦੇ ਆਉਂਦੇ ਹੀ ਘਰ ‘ਚ ਜ਼ੁਕਾਮ, ਖੰਘ ਅਤੇ ਬੁਖਾਰ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਘੱਟ ਧੁੱਪ […]

Apple Watch ਦਾ ਇੱਕ ਹੋਰ ਕਮਾਲ, ਮਹਿਲਾ ਦੀ ਜਾਨ ਬਚਾਉਣ ਵਿੱਚ ਡਾਕਟਰ ਦੀ ਕੀਤੀ ਮਦਦ

9 ਜਨਵਰੀ ਨੂੰ ਬ੍ਰਿਟੇਨ ਤੋਂ ਇਟਲੀ ਜਾਣ ਵਾਲੀ ਫਲਾਈਟ ‘ਚ 70 ਸਾਲਾ ਬ੍ਰਿਟਿਸ਼ ਔਰਤ ਨੂੰ ਸਾਹ ਲੈਣ ‘ਚ ਤਕਲੀਫ ਹੋਣ ਲੱਗੀ। ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਫਲਾਈਟ ਕਰੂ ਨੇ ਮਦਦ ਮੰਗੀ। ਉੱਥੇ ਰਾਸ਼ਿਦ ਰਿਆਜ਼ ਨਾਂ ਦਾ ਨੈਸ਼ਨਲ ਹੈਲਥ ਸਰਵਿਸ (NHS) ਦਾ ਡਾਕਟਰ ਮੌਜੂਦ ਸੀ। ਰਿਪੋਰਟ ਮੁਤਾਬਕ 43 ਸਾਲਾ ਡਾਕਟਰ ਰਿਆਜ਼ ਨੇ ਚਾਲਕ ਦਲ ਨੂੰ […]

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।

ਅੰਮ੍ਰਿਤਸਰ ਜਿਲ੍ਹੇ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਰੂਸ ਦੇ ਕਬਜ਼ੇ ਵਾਲੇ ਯੂਕਰੇਨ ਵਿਚ ਭਿਆਨਕ ਗੋਲੀਬਾਰੀ, 25 ਦੀ ਮੌਤ

Russia-Ukraine War :ਰੂਸ ਦੇ ਕਬਜ਼ੇ ਵਾਲੇ ਸ਼ਹਿਰ ਡੋਨੇਟਸਕ ਦੇ ਬਾਹਰਵਾਰ ਇੱਕ ਬਾਜ਼ਾਰ ਵਿੱਚ ਐਤਵਾਰ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਰੂਸ ਵਿਚ ਸ਼ਾਮਲ ਕੀਤੇ ਗਏ ਕਸਬੇ ਦੇ ਮੇਅਰ ਅਲੈਕਸੀ ਕੁਲਮਗਿਨ ਨੇ ਕਿਹਾ ਕਿ ਟੇਕਸਟਿਲਸ਼ਚਿਕ ਦੇ ਉਪਨਗਰ ‘ਤੇ ਹੋਏ ਹਮਲੇ ਵਿਚ ਦੋ ਬੱਚਿਆਂ ਸਮੇਤ 20 ਹੋਰ ਲੋਕ ਜ਼ਖਮੀ ਹੋਏ ਹਨ

ਹਾਲਾਤ ਬੇਕਾਬੂ ਵੇਖ ਰਾਮ ਮੰਦਰ ‘ਚ ਐਂਟਰੀ ਬੰਦ, RAF ਤਾਇਨਾਤ, ਵਾਧੂ ਪੁਲਿਸ ਫੋਰਸ ਬੁਲਾਈ

ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਪਿੱਛੋਂ ਮੰਗਲਵਾਰ ਸਵੇਰ ਤੋਂ ਆਮ ਸ਼ਰਧਾਲੂਆਂ ਲਈ ਕਪਾਟ ਖੋਲ੍ਹਣ ਤੋਂ ਬਾਅਦ ਹਜ਼ਾਰਾਂ ਲੋਕ ਰਾਮ ਮੰਦਰ ‘ਚ ਦਰਸ਼ਨਾਂ ਲਈ ਪਹੁੰਚ ਗਏ, ਜਿਸ ਕਾਰਨ ਲੰਮੀਆਂ ਕਤਾਰਾਂ ਲੱਗ ਗਈਆਂ। ਸਵੇਰੇ 7 ਵਜੇ ਸ਼ੁਰੂ ਹੋਏ ਦਰਸ਼ਨਾਂ ਤੋਂ ਬਾਅਦ ਭੀੜ ਇੰਨੀ ਵਧ ਗਈ ਕਿ ਇਸ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਤੇ ਹਾਲਾਤ ਬੇਕਾਬੂ ਹੁੰਦੇ ਨਜ਼ਰ […]

ਅੰਮ੍ਰਿਤਸਰ ਵਿਖੇ 24 ਜਨਵਰੀ ਨੂੰ ਲੱਗੇਗਾ ਮੈਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਵਧੀਕ ਜਿਲ੍ਹਾ ਚੋਣ ਅਧਿਕਾਰੀ, ਅੰਮ੍ਰਿਤਸਰ ਵੱਲੋਂ ਵੋਟਰ ਸੂਚੀ ਜਾਰੀ, ਜਿਸ ਅਨੁਸਾਰ ਹੁਣ ਤੱਕ ਅੰਮ੍ਰਿਤਸਰ ਦੇ ਕੁੱਲ 19,67,288 ਵੋਟਰ ਹਨ

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।

ਫਰਿਸ਼ਤੇ ਸਕੀਮ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ […]