ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ […]

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।  

ਅਕਾਲੀ ਦਲ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ […]

ਪੰਜਾਬ ਦੇ ਖੰਨਾ ‘ਚ ਤੇਲ ਟੈਂਕਰ ਪਲਟਣ ਤੋਂ ਬਾਅਦ ਭਿਆਨਕ ਅੱਗ ਲੱਗੀ – ਪੜ੍ਹੋਂ ਪੂਰੀ ਖ਼ਬਰ

ਪੰਜਾਬ ਦੇ ਲੁਧਿਆਣਾ ਦੇ ਖੰਨਾ ‘ਚ ਬੁੱਧਵਾਰ ਨੂੰ ਇਕ ਤੇਲ ਟੈਂਕਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਹਾਦਸੇ ਕਾਰਨ ਪੁਲ ‘ਤੇ ਭਿਆਨਕ ਅੱਗ ਲੱਗ ਗਈ।

ਅਰਜੁਨ ਐਵਾਰਡੀ ਪੰਜਾਬ ਦੇ ਡੀਐਸਪੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ।

ਜਲੰਧਰ: ਪੰਜਾਬ ਆਰਮਡ ਪੁਲਿਸ ਵਿੱਚ ਤਾਇਨਾਤ ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ, ਸੋਮਵਾਰ ਤੜਕੇ ਬਸਤੀ ਬਾਵਾ ਖੇਲ ਨਹਿਰ ਨੇੜੇ ਭੇਤਭਰੇ ਹਾਲਾਤਾਂ ਵਿੱਚ ਸਿਰ ਵਿੱਚ ਸੱਟ ਨਾਲ ਮ੍ਰਿਤਕ ਪਾਇਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਸੱਟ ਦਾ ਪਤਾ ਲੱਗ ਸਕੇਗਾ।

Paytm ਨੇ ਲਿਆਂਦਾ ਨਵਾਂ ਫੀਚਰ, ਸਕੈਨ ਕਰਕੇ ਹੋਵੇਗਾ ਭੁਗਤਾਨ

ਨਵੇਂ ਸਾਲ ਤੋਂ ਇਸ ਫੀਚਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨਾਲ ਪੇਟੀਐਮ ਉਪਭੋਗਤਾਵਾਂ ਨੂੰ ਕਾਫੀ ਫਾਇਦਾ ਮਿਲੇਗਾ। ਇਸਦੀ ਸ਼ੁਰੂਆਤ ਲਈ ਫਿਲਹਾਲ ਲਿਮਿਟਿਡ ਉਪਭੋਗਤਾ ਲਾਭ ਲੈ ਸਕਣਗੇ। ਡਿਜੀਟਲ ਪੇਮੈਂਟ ਅਤੇ ਵਿੱਤੀ ਸੇਵਾਵਾਂ ਦੇਣ ਵਾਲੀ ਕੰਪਨੀ ਪੇਟੀਐਮ ਨੇ ਨਵੇਂ ਸਾਲ ਤੋਂ ਪਹਿਲਾਂ ਇੱਕ ਨਵਾਂ ਫੀਚਰ ਲਾਂਚ ਕੀਤਾ ਹੈ। ਹੁਣ ਤੁਸੀਂ ਕਿਸੇ ਵੀ UPI ID ਜਾਂ UPI […]

ਕੈਨੇਡਾ ‘ਚ ਰਹਿੰਦੇ ਭਾਰਤੀ ਪ੍ਰਵਾਸੀ ਭਾਰਤੀਆਂ ਲਈ ਆਈ ਵੱਡੀ ਖੁਸ਼ਖਬਰੀ, ਪੜੋ ਪੁਰੀ ਖ਼ਬਰ

ਭਾਰਤ-ਕੈਨੇਡਾ ਵਿੱਚ 2 ਨਵੇਂ ਕੌਂਸਲੇਟ ਖੋਲ੍ਹਣ ਜਾ ਰਿਹਾ ਹੈ। ਕੈਨੇਡਾ ਅਤੇ ਭਾਰਤ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਦਰਮਿਆਨ ਇਹ ਸਭ ਤੋਂ ਚੰਗੀ ਖ਼ਬਰ ਹੈ। ਖਾਸ ਕਰਕੇ ਪੰਜਾਬੀਆਂ ਲਈ ਜੋ ਕੈਨੇਡਾ ਤੋਂ ਭਾਰਤ ਆਉਣਾ ਚਾਹੁੰਦੇ ਹਨ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ-ਕੈਨੇਡਾ ਦੇ ਸਬੰਧਾਂ ‘ਚ ਖਟਾਸ ਆ […]

ਹੜਤਾਲ ਖ਼ਤਮ, ਹੁਣ ਨਹੀਂ ਲੱਗੇਗੀ ਪੰਪਾਂ ਉਪਰ ਭੀੜ

ਪ੍ਰਸ਼ਾਸਨ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਤੇ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕਰਕੇ ਹੱਲ ਕੱਢਿਆ। ਡਿਪੂਆਂ ਚੋਂ ਸਪਲਾਈ ਸ਼ੁਰੂ ਕਰਵਾਈ ਗਈ ਹੈ ਤੇ ਛੇਤੀ ਹੀ ਪੰਪਾਂ ਉਪਰ ਪਹੁੰਚ ਜਾਵੇਗੀ। ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਲੈ ਕੇ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਇੰਡੀਅਨ ਆਇਲ […]

ਫਲੋਰੀਡਾ ਦੇ ਮਾਲ ਵਿੱਚ 12 ਫੁੱਟ ਦੇ ਮਗਰਮੱਛ ਨੂੰ ‘ਸ਼ਾਪਿੰਗ’ ਕਰਦੇ ਦੇਖਿਆ ਗਿਆ

ਫਲੋਰੀਡਾ ਦੇ ਇੱਕ ਮਾਲ ਵਿੱਚ ਇੱਕ 12 ਫੁੱਟ ਲੰਬਾ ਮਗਰਮੱਛ ‘ਵਿੰਡੋ-ਸ਼ਾਪਿੰਗ’ ਪਾਇਆ ਗਿਆ। ਦੇਖੇ ਜਾਣ ਤੋਂ ਬਾਅਦ ਸਥਾਨਕ ਪੁਲਿਸ ਨੇ ਗੇਟਰ ਨੂੰ ਕਾਬੂ ਕਰ ਲਿਆ। ਲੀ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਅਨੁਸਾਰ, 597 ਕਿਲੋਗ੍ਰਾਮ ਦੇ ਗਟਰ ਨੂੰ ਐਸਟੋਰੋ ਦੇ ਕੋਕੋਨਟ ਪੁਆਇੰਟ ਮਾਲ ਵਿਖੇ ਫਾਈਵ ਬੇਲੋ ਸਟੋਰ ਦੇ ਪਿੱਛੇ ਸੈਰ ਕਰਦੇ ਦੇਖਿਆ ਗਿਆ।

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ

ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਨਵੇਂ ਸਾਲ ਤੇ ਪੰਜਾਬ ਵਾਸੀਆਂ ਨੂੰ ਮਿਲਣ ਜਾ ਰਿਹਾ ਤੋਹਫ਼ਾ, ਹਲਵਾਰਾ ਏਅਰਪੋਰਟ ਦਾ ਕੰਮ 90 ਫੀਸਦੀ ਪੁਰਾ

ਉਮੀਦ ਕੀਤੀ ਜਾ ਰਹੀ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦ ਹੀ ਉਡਾਨਾਂ ਸ਼ੁਰੂ ਹੋਣਗੀਆਂ। ਇਸ ਏਅਰਪੋਰਟ ਦਾ ਫਾਇਦਾ ਲੁਧਿਆਣੇ ਦੇ ਲੋਕਾਂ ਨੂੰ ਤਾਂ ਮਿਲੇਗਾ ਹੀ ਨਾਲ ਪੁਰੇ ਪੰਜਾਬ ਦੇ ਲੋਕ ਵੀ ਫਲਾਈਟਾਂ ਲੈ ਸਕਣਗੇ। ਕਰੀਬ 17 ਸਾਲਾਂ ਬਾਅਦ ਹਵਾਈ ਅੱਡੇ ਦਾ ਸੁਫਨਾ ਸਾਕਾਰ ਹੋਣ ਜਾ ਰਿਹਾ ਹੈ।

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਹਰਭਜਨ ਸਿੰਘ ਈ.ਟੀ.ਓ

ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਇਸ ਸਾਲ ਦੌਰਾਨ ਨਵੇਂ ਰਿਕਾਰਡ ਕਾਇਮ ਕਰਨ ਦੇ ਨਾਲ-ਨਾਲ ਕਈ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕੀਤਾ ਅਤੇ 2 ਮਹੀਨਿਆਂ ਲਈ 600 ਯੂਨਿਟ ਅਤੇ 300 ਯੂਨਿਟ ਪ੍ਰਤੀ ਮਹੀਨਾ ਪਿੱਛੇ ਜੀਰੋ ਬਿਜਲੀ ਬਿੱਲ […]

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ […]

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।

ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ- ਹੁਕਮਾਂ ਦੀ ਕਾਪੀ ਕੀਤੀ ਜਾਰੀ

ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ।

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ […]

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ […]

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ।

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ […]

ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ […]

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ […]

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ […]