ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ।
ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਨੋਟਿਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਸ਼੍ਰੀਮਤੀ ਨੀਲਮ ਮਹੈ, ਡਿਪਟੀ ਡਾਇਹੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ। ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ 13 ਫਰਵਰੀ 2024 ਤੋਂ 22 ਮਾਰਚ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ ਹਨ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ।
ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬੀ ਹੀ ਪੰਜਾਬੀਆਂ ਦੇ ਦੁਸ਼ਮਣ ਬਣਦੇ ਜਾ ਰਹੇ ਹਨ। ਅਜਿਹੀ ਹੀ ਇੱਕ ਘਟਨਾ ਕੈਨੇਡਾ ਦੇ Ontario ਸੂਬੇ ਦੇ ਬਰੈਂਪਟਨ ਸ਼ਹਿਰ ਵਿੱਚ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।
ਕਿਸਾਨ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਕਈ ਰੈਲਾਂ ਰੋਕਿਆ। ਇਸ ਦੇ ਚੱਲਦੇ ਕਈ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਬੈਂਕ ਮੈਨੇਜਰ ਵੱਲੋਂ 50 ਕਰੋੜ ਦਾ ਘਪਲਾ ਕੀਤਾ ਗਿਆ। ਇਹ ਘਟਨਾ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਾਂਸੇਪੁਰ ਦੀ ਦੱਸੀ ਜਾ ਰਹੀ ਹੈ। ਮਾਮਲੇ ਦਾ ਪਤਾ ਲੱਗਦਿਆਂ ਹੀ ਜਿਨ੍ਹਾਂ ਲੋਕਾਂ ਦੇ ਬੈਂਕ ‘ਚ ਖਾਤੇ ਹਨ ਉਹ ਸਾਰੇ ਬੈਂਕ ‘ਚ ਪਹੁੰਚ ਕੇ ਆਪਣੇ ਖਾਤਿਆਂ ਦੀ ਜਾਂਚ ਕਰ ਰਹੇ ਹਨ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਇੱਥੇ ਗੌਰਵ ਕੁਮਾਰ ਨਾਂ […]
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਵਿਚਾਰਚਰਚਾ ਲਈ ਸੱਦਿਆ ਜਾਵੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਕਿਹਾ ਹੈ ਕਿ ਜਾਨਵਰਾਂ ਨੂੰ ਵੀ ਜੀਵਨ, ਇੱਜ਼ਤ, ਇੱਜ਼ਤ ਅਤੇ ਬੇਰਹਿਮੀ ਤੋਂ ਸੁਰੱਖਿਆ ਦਾ ਅਧਿਕਾਰ ਹੈ, ਜਿਸ ਨਾਲ ਜਾਨਵਰਾਂ ਨਾਲ ਬੇਰਹਿਮੀ ਦੇ ਮਾਮਲਿਆਂ ਨਾਲ ਨਜਿੱਠਣ ਦਾ ਤਰੀਕਾ ਬਦਲ ਜਾਵੇਗਾ। ਬੈਂਚ ਨੇ ਆਪਣੇ ਫੈਸਲੇ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਜਾਨਵਰਾਂ ਨੂੰ ਸਿਰਫ਼ ਮਾਲ ਨਹੀਂ ਮੰਨਿਆ […]
Farmers Protest: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ।
Punjab Police: ਪੰਜਾਬ ਸਰਕਾਰ ਨੇ 94 ਇੰਸਪੈਕਟਰਾਂ ਦੀ DSP ਵੱਜੋਂ ਕੀਤੀ ਤਰੱਕੀ-
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ ਹੈ।