ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੋਜਵਾਨਾ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਦੀਆਂ ਅਸਾਮੀਆਂ ਨਿਕਲੀਆ ਹਨ। ਇਹਨਾਂ ਅਸਾਮੀਆਂ ਨੂੰ 14 ਮਾਰਚ ਤੋਂ 4 ਅਪ੍ਰੈਲ ਤੱਕ ਆਨਲਾਈਨ ਅਪਲਾਈ ਕਰ ਸਕਣਗੇ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਪਾਇਆ ਹੈ।
ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।
ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।
ਮੋਹਾਲੀ, ਪੰਜਾਬ ਦੇ ਮਿਊਜਕਰ ਕੰਪੋਜ਼ਰ ਬੰਟੀ ਬੈਂਸ ਤੇ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ। ਬੰਟੀ ਬੈਂਸ ਦੀ ਜਾਨ ਤਾਂ ਬਚ ਗਈ।
ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾ ਇੱਕ ਵਾਰ ਫਿਰ ਬਦਲ ਗਿਆ ਹੈ।
ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਹੋਈ। ਮੋਸਮ ਬਹੁਤ ਜਿਆਦਾ ਖਰਾਬ ਹੋ ਗਿਆ ਹੈ।
ਚਾਇਨਾ ਡੋਰ ਦਾ ਕਹਿਰ ਫੇਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਰੋਕ ਲਗਾਈ ਹੋਈ ਹੈ। ਲੋਕ ਫਿਰ ਵੀ ਇਸਦਾ ਇਸਤਮਾਲ ਕਰਨ ਤੋ ਨਹੀ ਹੱਟਦੇ। ਅੰਮ੍ਰਿਤਸਰ ਵਿਚ 6 ਸਾਲ ਦੀ ਬੱਚੀ ਚਾਈਨਾ ਡੋਰ ਦੀ ਲਪੇਟ ਵਿਚ ਆਈ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ […]
ਜੰਮੂ-ਕਸ਼ਮੀਰ ਦੇ ਕਨੂਆ ਤੋਂ ਮਾਲ ਗੱਡੀ (14806 R) ਬਿਨ੍ਹਾ ਡਰਾਇਵਰ ਤੋਂ ਪੰਜਾਬ ਪਹੁੰਚ ਗਈ ਸੀ। ਰੇਲਵੇਂ ਵਿਭਾਗ ਨੇ ਕਾਰਵਾਈ ਕਰਦੇ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਕੋਈ ਦੁਰਘਟਨਾ ਨਹੀ ਹੋਈ। ਰੇਲਵੇ ਸਟੇਸ਼ਨ ਕਠੂਆ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ ਕੁੱਲ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। […]
ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 457 ਨਵੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਉਮੀਦਵਾਰ ਵੱਖ-ਵੱਖ ਵਿਭਾਗਾ ਦੇ ਹਨ। ਆਮ ਆਦਮੀ ਸਰਕਾਰ ਨੂੰ ਆਏ ਹਲੇ 2 ਸਾਲ ਦਾ ਸਮਾ ਵੀ ਪੂਰਾ ਨਹੀ ਹੋਇਆ ਇਹਨੇ ਸਮੇ ਵਿੱਚ ਹੀ ਨੋਜਵਾਨਾ ਨੂੰ ਸਰਕਾਰੀ ਨੋਕਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ […]
ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।
ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ […]
ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।
ਭਾਰਤ ਮੰਡਪਮ ਯਸ਼ੋਭੂਮੀ ਵਿੱਚ ਦੋ ਪਖਾਨੇ ‘ਤੇ ਫੈਲੇ 2 ਲੱਖ ਵਰਗ ਫੁੱਟ ਤੋਂ ਵੱਧ ਪ੍ਰਦਰਸ਼ਨੀ ਖੇਤਰ ਦੇ ਨਾਲ, 100 ਦੇਸ਼ਾਂ ਦੇ ਖੇਤਰ ਅਤੇ 100 ਤੋਂ ਵੱਧ ਅੰਤਰਰਾਸ਼ਟਰੀ ਸਮੂਹ ਦੀ ਭਾਈਵਾਲੀ ਦੇ ਨਾਲ, ਭਾਰਤ ਟੇਕਸ 2024 ਦੇਸ਼ ਦਾ ਸਭ ਤੋਂ ਵੱਡਾ ਵਿਸ਼ਵ ਕੱਪੜਾ ਪ੍ਰੋਗਰਾਮ ਬਣਾਉਣ ਲਈ ਹੈ।
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ।
ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ “ਰੰਗਲਾ ਪੰਜਾਬ” ਪਹਿਲਕਦਮੀ ਜ਼ਰੀਏ ਸੂਬੇ ਦੀਆਂ ਜੀਵੰਤ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਝਲਕ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਲੋਕ ਸਭਾ ਚੋਣਾਂ-2024: ਲੋਕ ਸਭਾ ਚੋਣਾਂ ਤੋ ਪਹਿਲਾ ਆਪ ਅਤੇ ਕਾਂਗਰਸ ਦਾ ਆਪਸ ਵਿੱਚ ਗਠਜੋੜ ਹੋ ਗਿਆ ਹੈ। 4 ਸੂਬਿਆਂ ਵਿੱਚ ਆਪ ਅਤੇ ਕਾਂਗਰਸ ਦਾ ਗਠਜੋੜ ਫਾਈਨਲ ਹੋ ਗਿਆ ਹੈ। ਗਠਜੋੜ ਸਿਰਫ ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਗੁਜਰਾਤ ਵਿੱਚ ਹੋਇਆ ਹੈ।
ਬਿਹਾਰ ਦੀ ਆਬਕਾਰੀ ਵਿਭਾਗ ਦੀ ਟੀਮ ਨੇ ਬਲਥਰੀ ਚੈੱਕ ਪੋਸਟ ਤੇ ਇਕ ਕੰਟੇਨਰ ਤੋਂ ਡੇਢ ਕਰੋੜ ਰੁਪਏ ਦਾ ਗਾਂਜਾ ਬਰਾਮਦ ਕੀਤਾ। ਇਸ ਮਾਮਲੇ ‘ਚ ਪੰਜਾਬ ਦੇ ਰਹਿਣ ਵਾਲੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਜੋੜੇ ਦੁਆਰਾ ਦਿੱਤੇ ਸਾਂਝੇ ਬਿਆਨ ਦੇ ਅਨੁਸਾਰ, ਬੱਚੇ ਦਾ ਜਨਮ 15 ਫਰਵਰੀ, 2024 ਨੂੰ ਹੋਇਆ ਸੀ।
ਅਜੇ ਦੇਵਗਨ ਦੀ ਆਉਣ ਵਾਲੀ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਹਨ। ਫਿਲਮ 8 ਮਾਰਚ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ‘ਸ਼ੈਤਾਨ’ ਦਾ ਟੀਜ਼ਰ ਕੁਝ ਦਿਨ ਪਹਿਲਾਂ ਲਾਂਚ ਹੋਇਆ ਸੀ। ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ ਤਰ੍ਹਾਂ ਨਾਲ ਜੀਵਨ ਬਖਸ਼ਦੇ ਹਨ। ਅਜਿਹੇ ਬਹੁਤ ਸਾਰੇ ਰੁੱਖ ਹਨ, ਜਿਨ੍ਹਾਂ ਦਾ ਧਾਰਮਿਕ ਮਹੱਤਵ ਵੀ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖਨੌਰੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਆਪਣੇ ਹੀ ਨਾਗਰਿਕਾਂ ਵਿਰੁੱਧ ਅਜਿਹੀ ਹਿੰਸਾ […]