ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ,ਭਾਜਪਾ ਦੇ ਚੰਡੀਗੜ੍ਹ ਦਫਤਰ (Chandigarh Office) ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ,ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ,ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ,ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ […]

ਹਰਿਆਣਾ ਸਰਕਾਰ ਚੋਣਾਂ ਤੋਂ ਪਹਿਲਾਂ 69 ਹਜ਼ਾਰ ਅਸਾਮੀਆਂ ਭਰਨ ਦੀ ਤਿਆਰੀ ਵਿਚ

ਹਰਿਆਣਾ ਸਰਕਾਰ ਵਿਧਾਨ ਸਭਾ ਚੋਣਾਂ (Haryana Government Vidhan Sabha Elections) ਤੋਂ ਪਹਿਲਾਂ ਚੱਲ ਰਹੀਆਂ ਭਰਤੀਆਂ ਨੂੰ ਅੰਤਿਮ ਰੂਪ ਦੇਣ ਦਾ ਟੀਚਾ ਰੱਖਦੀ ਹੈ,ਕਮਿਸ਼ਨ ਅਤੇ ਸਰਕਾਰ ਸਮੇਂ ਸਿਰ ਪ੍ਰਕਿਰਿਆ ਪੂਰੀ ਕਰਕੇ ਨੌਜਵਾਨਾਂ ਨੂੰ ਲੁਭਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਸਰਕਾਰ ਚੋਣਾਂ ਤੋਂ ਪਹਿਲਾਂ 69,000 […]

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ […]

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।  ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ […]

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ 5 ਥਾਵਾਂ ਭੈਰੋ ਬਸਤੀ, ਅਮਨ ਕਲੋਨੀ, ਅਬੋਹਰ ਰੋਡ, ਨਵੀ ਆਬਾਦੀ, ਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ […]

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ […]

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ […]

ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ

ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਦਾ ਉਦਘਾਟਨ ਵਿਸ਼ੇਸ਼ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ ਮਗਸੀਪਾ ਸ਼੍ਰੀ ਅਨਿਰੁੱਧ ਤਿਵਾਰੀ ਨੇ ਸ਼੍ਰੀਮਤੀ ਭਾਵਨਾ ਗਰਗ ਡੀ.ਡੀ.ਜੀ. ਯੂ.ਆਈ.ਡੀ.ਏ.ਆਈ., ਆਰ.ਓ. ਚੰਡੀਗੜ੍ਹ ਦੀ ਮੌਜੂਦਗੀ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ […]

ਜਲੰਧਰ ਜ਼ਿਮਨੀ ਚੋਣ ‘ਚ ਆਏ ਦਿਨ ‘ਆਪ’ ਦਾ ਵਧਦਾ ਜਾ ਰਿਹਾ ਹੈ ਗਰਾਫ਼, ਕਾਂਗਰਸ-ਭਾਜਪਾ ਦੇ ਅਹੁਦੇਦਾਰ ‘ਆਪ’ ‘ਚ ਹੋਏ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ‘ਆਪ’ ਨੇ ਜਲੰਧਰ ਪੱਛਮੀ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਕਾਂਗਰਸ ਦੇ ਕੌਂਸਲਰ ਤਰਸੇਮ ਲਖੋਤਰਾ, […]

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, […]

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਬਾਹਰ ਭੇਜਣ ਵਾਲੇ ਏਜੰਟਾਂ ਨੂੰ ਪੰਜਾਬ ਪੁਲਿਸ ਨੇ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ  ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ।  ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ।   ਸਿਹਤ ਮੰਤਰੀ, ਇੱਥੇ ਹੋਟਲ ਪਾਰਕ ਵਿਊ ਵਿਖੇ ਕੇਂਦਰੀ […]

ਹਰਿਆਣਾ ਦੇ ਕਰਨਾਲ ‘ਚ ਮਾਲ ਗੱਡੀ ਦੇ ਅੱਠ ਡੱਬੇ ਰੇਲਵੇ ਟਰੈਕ ‘ਤੇ ਡਿੱਗੇ,ਟਰੇਨਾਂ ਦੇ ਰੂਟ ਬਦਲੇ

ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਸਵੇਰੇ ਇੱਕ ਮਾਲ ਗੱਡੀ ਦੇ 8 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਤਰਾਵੜੀ ‘ਚ ਰੇਲਵੇ ਟ੍ਰੈਕ ‘ਤੇ ਵਾਪਰਿਆ,ਚੱਲਦੀ ਮਾਲ ਗੱਡੀ ਦੇ 8 ਡੱਬੇ ਰੇਲਵੇ ਟਰੈਕ ‘ਤੇ ਡਿੱਗ ਗਏ,ਹਾਦਸੇ ਤੋਂ ਬਾਅਦ ਦੋਵੇਂ ਪਾਸੇ ਦੀਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ,ਪੁਲਿਸ ਅਤੇ ਰੇਲਵੇ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ,ਇਸ […]

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਕਰ ਦਿੱਤੀ ਹੈ

ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ,ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ (Housing Market) ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ,ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ (International Student Visa) ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39,527 […]

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ […]

ਫ਼ਿਲਮ ‘‘ਜੱਟ ਐਂਡ ਜੂਲੀਅਟ 3’’ ਨੇ ਕੀਤੀ ਰਿਕਾਰਡ ਤੋੜ ਕੀਤੀ ਕਮਾਈ

ਫ਼ਿਲਮ ‘‘ਜੱਟ ਐਂਡ ਜੂਲੀਅਟ 3’’ (Movie “Jatt and Juliet 3”) 27 ਜੂਨ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਸੀ,ਇਸ ਫ਼ਿਲਮ ‘ਚ ਸਭ ਤੋਂ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਅਤੇ ਨੀਰੂ ਬਾਜਵਾ (Neeru Bajwa) ਸਨ।

ਯੂ ਜੀ ਸੀ ਨੈਟ ਦੀ ਮੁੜ ਪ੍ਰੀਖਿਆ ਦੇ ਨਤੀਜੇ ਜਾਰੀ

ਨੈਸ਼ਨਲ ਟੈਸਟਿੰਗ ਏਜੰਸੀ (ਐਨ ਟੀ ਏ) (NTA) ਨੇ ਅੱਜ ਮੁੜ ਲਈ ਨੀਟ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ,ਕੁੱਲ 1563 ਵਿਚੋਂ 813 ਵਿਦਿਆਰਥੀਆਂ ਨੇ 23 ਜੂਨ ਨੂੰ ਮੁੜ ਪ੍ਰੀਖਿਆ ਦਿੱਤੀ ਸੀ,ਏਜੰਸੀ ਨੇ ਯੂ ਜੀ ਸੀ ਨੈਟ, ਸੀ ਐਸ ਆਈ ਆਰ ਯੂ ਜੀ ਸੀ ਨੈਟ ਅਤੇ ਐਨ ਸੀ ਈ ਟੀ 2024 ਦੀ ਪ੍ਰੀਖਿਆ ਲਈ ਸੋਧਿਆ ਪ੍ਰੋਗਰਾਮ ਵੀ […]

ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ ਹੋਈ। ਪੰਜਾਬ ਦੇ ਰਾਜਪਾਲ ਦੁਆਰਾ 24 ਜੂਨ, 2024 ਨੂੰ ਉਦਘਾਟਨ ਕੀਤੇ ਗਏ ਇਸ ਕੈਂਪ ਵਿੱਚ ਭਾਰਤ ਭਰ ਦੇ 16 ਰਾਜਾਂ ਤੋਂ 150 ਬੱਚਿਆਂ ਅਤੇ ਐਸਕਾਰਟਸ […]

ਅਮਰਨਾਥ ਤੀਰਥ ਦੀ ਸਾਲਾਨਾ ਯਾਤਰਾ ਅੱਜ ਤੋਂ ਸ਼ੁਰੂ

ਅਮਰਨਾਥ ਤੀਰਥ (Amarnath Shrine) ਦੀ ਸਾਲਾਨਾ ਯਾਤਰਾ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਬਾਲਟਾਲ ਬੇਸ ਕੈਂਪ (Baltal Base Camp) ਤੋਂ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਦੇ ਪਹਿਲੇ ਜਥੇ ਦੇ ਨਾਲ ਸ਼ੁਰੂ ਹੋਈ,ਸ਼ੰਖਾਂ ਦੀ ਗੂੰਜ ਅਤੇ “ਬਮ ਬਮ ਭੋਲੇ”, “ਜੈ ਬਾਬਾ ਬਰਫਾਨੀ” ਅਤੇ “ਹਰ ਹਰ ਮਹਾਦੇਵ” ਦੇ ਜੈਕਾਰਿਆਂ ਦੇ ਵਿਚਕਾਰ, ਸ਼ਰਧਾਲੂਆਂ ਦਾ […]

ਭਾਰਤ ਅਤੇ ਦੱਖਣੀ ਅਫਰੀਕਾ ਦਾ ਫਾਈਨਲ ਅੱਜ

ਭਾਰਤੀ ਟੀਮ ਅੱਜ ਦੱਖਣੀ ਅਫਰੀਕਾ (South Africa) ਵਿਰੁਧ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਮੈਚ ਲਈ ਮੈਦਾਨ ’ਚ ਉਤਰੇਗੀ ਤਾਂ ਉਸ ਸਾਹਮਣੇ 10 ਸਾਲ ਤੋਂ ਵਧ ਸਮੇਂ ਤੋਂ ਚਲ ਰਹੇ ਵਿਸ਼ਵ ਖਿਤਾਬ ਦੇ ਸੋਕੇ ਨੂੰ ਖ਼ਤਮ ਕਰਨ ਦੀ ਚੁਨੌਤੀ ਹੋਵੇਗੀ,ਗੁਆਨਾ ’ਚ ਸੈਮੀਫਾਈਨਲ ਦੌਰਾਨ ਇੰਗਲੈਂਡ ’ਤੇ ਭਾਰਤ ਦੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਦੀ ਟੀਮ ਖਿਤਾਬ ਦੀ […]

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ […]

‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ […]

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ […]

ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ (Monsoon) ਦਸਤਕ ਦੇਵੇਗਾ,ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮੌਨਸੂਨ ਅੱਗੇ ਨਹੀਂ ਵਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ […]

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ […]

ਮੁੱਖ ਮੰਤਰੀ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਡੇਰੇ ਲਾ ਲਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ […]

ਸੂਬੇ ’ਚ  344472 ਦਿਵਿਆਂਗਜਨਾਂ ਨੂੰ UDID ਕਾਰਡ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ […]

ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ

ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ,ਇਨ੍ਹਾਂ ਵਿੱਚ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਸ਼ਾਮਲ ਹਨ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ,ਸਵੇਰੇ ਜੀਂਦ, ਸਫੀਦੋਂ, ਜੁਲਾਨਾ, ਬਰਵਾਲਾ, ਹਾਂਸੀ, ਨਾਰਨੌਂਦ, ਭਿਵਾਨੀ, ਮੁੰਦਲ, ਬਵਾਨੀਖੇੜਾ, ਤੋਸ਼ਾਮ, ਰਾਜੌਂਦ, ਮਹਿਮ, ਲਖਨਮਾਜਰਾ, ਕਲਾਨੌਰ, ਕੋਸਲੀ, ਚਰਖੀ ਦਾਦਰੀ ਅਤੇ ਝੱਜਰ ਦੇ ਕੁਝ ਸਥਾਨਾਂ ‘ਤੇ ਮੀਂਹ […]

ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ […]

ਓਮ ਬਿੜਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ

NDA ਦੇ ਉਮੀਦਵਾਰ ਓਮ ਬਿੜਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ (Speaker) ਚੁਣ ਲਿਆ ਗਿਆ। ਸਪੀਕਰ ਚੁਣੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ (Rahul Gandhi) ਨੇ ਓਮ ਬਿੜਲਾ ਨੂੰ ਵਧਾਈ ਦਿੱਤੀ ਤੇ ਕੁਰਸੀ ’ਤੇ ਬਿਠਾਇਆ,ਇੰਡੀਆ ਬਲਾਕ ਨੇ ਕੇ ਸੁਰੇਸ਼ ਨੂੰ ਆਪਣਾ ਉਮੀਦਵਾਰ ਬਣਾਇਆ ਸੀ,ਲੋਕ […]

ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ PSPCL ਵੱਲੋਂ ਊਰਜਾ ਸਮਰੱਥਾ ਵਿੱਚ ਵਾਧਾ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਸਥਾਪਿਤ ਕੀਤੇ ਜਾਣ ਵਾਲੇ 4 ਮੈਗਾਵਾਟ […]

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ- ਡੀਸੀ ਬਠਿੰਡਾ

ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਣ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ, ਉਹ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।   ਡਿਪਟੀ ਕਮਿਸ਼ਨਰ, ਬਠਿੰਡਾ ਨੇ ਅੱਗੇ ਹੋਰ […]

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ […]