ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ

ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ […]

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਸੂਬੇ ਦੇ ਬਕਾਇਆ ਫੰਡ ਕੇਂਦਰ ਸਰਕਾਰ ਕੋਲ ਜਾਰੀ ਕਰਵਾਏ ਬਿੱਟੂ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ।

ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਨਿੰਦਾ

ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ।

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।  ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ […]

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਵਾਲੇ ਖਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ […]

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 

ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ ‘ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।     […]

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ ‘ਤੇ ਜਾਣ ਲਈ ਅਪੀਲ ਕੀਤੀ ਹੈ।     ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ […]

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ […]

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ […]

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ […]

ਪੰਜਾਬ ਵਿਚ ਅੱਤ ਦੀ ਗਰਮੀ ਨੇ ਕੱਢੇ ਲੋਕਾ ਦੇ ਵੱਟ

ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਇਸੀ ਵਿਚਕਾਰ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ […]

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, […]

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]

ਪੰਜਾਬ ਦੇ ਸਾਰੇ ਸਕੂਲਾ ਵਿਚ 21 ਮਈ ਤੋ ਛੁਟੀਆਂ

ਪਿਛਲੇ ਕਈ ਦਿਨਾ ਤੋ ਲਗਾਤਾਰ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾ ਵਿਚ 21 ਮਈ ਤੋ 30 ਜੂਨ ਤੱਕ ਛੁਟੀਆ ਕਰ ਦਿੱਤੀਆ ਹਨ।

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ […]

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ […]

ਜਨਮ ਦਿਨ ਮੌਕੇ ਪੁੱਤ ਨੂੰ ਯਾਦ ਭਾਵੁਕ ਹੋਏ ਮਾਤਾ ਚਰਨ ਕੌਰ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਮਰਹੂਮ ਪੁੱਤ ਦੀ ਯਾਦ ਵਿਚ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ “ਸ਼ੁੱਭ ਪੁੱਤ ਅੱਜ ਮੇਰਾ ਜਨਮਦਿਨ ਹੈ ਪਰ ਮੇਰਾ ਮੁੜ ਜਨਮ ਤਾਂ ਉਸੇ ਦਿਨ ਤੁਹਾਡੇ ਨਿੱਕੇ ਵੀਰ ਦਾ […]

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, […]

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ […]

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ।  ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇਦੌਰਾਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਹਨ। ਉਹ 6 ਮਈਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ‘ਚਪੂਜਾ ਦਾ ਪ੍ਰੋਗਰਾਮ ਹੈ। ਇਸ ‘ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ‘ਚ ਮਾਲ ਰੋਡ ‘ਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇ ‘ਤੇਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ […]

ਚੰਡੀਗੜ੍ਹ ਦੇ ਪਾਰਕਿੰਗਾਂ ਵਿਚ ਹੁਣ QR ਕੋਡ ਰਾਹੀਂ ਭੁਗਤਾਨ

ਚੰਡੀਗੜ੍ਹ ਨਗਰ ਨਿਗਮ ਦੁਆਰਾ ਸੰਚਾਲਿਤ ਪਾਰਕਿੰਗ ਸਥਾਨਾਂ ਵਿੱਚ QR ਕੋਡ ਰਾਹੀਂ ਵੀ ਭੁਗਤਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਪ੍ਰਣਾਲੀ ਮੌਜੂਦ ਨਹੀਂ ਸੀ। ਇਸ ਕਾਰਨ ਲੋਕਾਂ ਨੂੰ ਨਕਦ ਭੁਗਤਾਨ ਕਰਨ ਵਿੱਚ ਦਿੱਕਤ ਆ ਰਹੀ ਸੀ। ਪਰ ਇਸ ਸਮੱਸਿਆ ਦੇ ਮੱਦੇਨਜ਼ਰ ਨਗਰ ਨਿਗਮ ਨੇ ਅੱਜ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਮਸ਼ੀਨਾਂ ਵਿੱਚ QR ਕੋਡ […]

48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ […]

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ ਤਾਂ ਜੋ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲਾ ਪਾਣੀ, ਪਹੁੰਚ ਲਈ ਰੈਂਪ, ਪਖਾਨੇ, ਛਾਂਦਾਰ ਖੇਤਰ, ਵ੍ਹੀਲਚੇਅਰ ਅਤੇ ਵੋਟਰ ਸਹਾਇਤਾ ਬੂਥ ਵਰਗੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਹੋਣਗੀਆਂ। ਇਨ੍ਹਾਂ ਵਿੱਚੋਂ 55 ਮਾਡਲ […]

ਮਮਤਾ ਬੈਨਰਜੀ ਹੈਲੀਕਾਪਟਰ ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ ਸੀ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਮਮਤਾ ਆਪਣੀ ਕਾਰ ‘ਚੋਂ ਉਤਰ ਕੇ ਹੈਲੀਕਾਪਟਰ ‘ਚ ਸਵਾਰ ਹੋ ਰਹੀ […]

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ […]

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ […]

ਈਰਾਨ ਨਾਲ ਡੀਲ ‘ਤੇ ਅਮਰੀਕਾ ਦੀ ਪਾਕਿਸਤਾਨ ਨੂੰ ਖੁੱਲ੍ਹੀ ਧਮਕੀ, ਕਿਹਾ- ‘ਸਾਵਧਾਨ ਰਹੋ ਨਹੀਂ ਤਾਂ

ਅਮਰੀਕਾ ਨੇ ਈਰਾਨ ਅਤੇ ਪਾਕਿਸਤਾਨ ਵਿਚਾਲੇ ਵਪਾਰ ਸਮਝੌਤੇ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਕਿਹਾ ਕਿ ਜੇਕਰ ਕੋਈ ਈਰਾਨ ਨਾਲ ਵਪਾਰਕ ਸਮਝੌਤਾ ਕਰਦਾ ਹੈ ਤਾਂ ਉਸ ਨੂੰ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।