ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ ‘ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ ‘ਐਕਸ’ ‘ਤੇ ਸਾਂਝੀ ਕਰਦਿਆਂ ਕਿਹਾ ਕਿ […]
ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,300 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪੰਜਾਬ ਨੀਤੀ ਆਯੋਗ ਸਾਲ 2026-27 ਦੀ ਰਿਪੋਰਟ […]
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ […]
ਨਵੀਂ ਦਿੱਲੀ, 17 ਅਗਸਤ ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ‘ਦਿਮਾਗੀ ਨਕਸਲ’ ਕਹਿਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ੁਦ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹਾਂ, ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ […]
ਚੰਡੀਗੜ੍ਹ 17 ਅਗਸਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ […]
ਚੰਡੀਗੜ੍ਹ; 17 ਅਗਸਤ 2026: ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ, ਤਾਂ ਸਮਾਜਿਕ ਕਲੰਕ, ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ […]
ਚੰਡੀਗੜ੍ਹ; 17 ਅਗਸਤ 2026: ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਦੀ […]
ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਪੂਰਾ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਵਿੱਚ ਔਰਤਾਂ ਨੇ ਤੀਜ ਦੇ […]
ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ […]
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲਿਆ ਹੈ। ਭਗਵੰਤ ਸਿੰਘ ਮਾਨ ਦੀ ਕ੍ਰਿਸ਼ਮਈ ਅਗਵਾਈ […]
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਗਏ ਬਿਆਨ ‘ਪੰਜਾਬ ਦੇ ਕਿਸੇ ਮੰਤਰੀ ਨੇ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ) ਦੇ ਪੈਸੇ ਲਈ ਕੇਂਦਰ ਨਾਲ ਕਦੇ ਸੰਪਰਕ ਨਹੀਂ ਕੀਤਾ’ ਨੂੰ ਬੇਹੱਦ ਗੈਰ-ਜ਼ਿੰਮੇਵਾਰਾਨਾ, ਭਰਮਾਊ ਅਤੇ ਚਿੱਟਾ ਝੂਠ ਕਰਾਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ […]
ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਿਛਲੇ ਸੱਤ ਮਹੀਨਿਆਂ […]
ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” […]
ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ […]
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਿਚਕਾਰ ਹੋਈ ਪੱਤਰ-ਵਿਹਾਰ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਬਿਆਨਾਂ ਦੀ ਕਰੜੀ ਨਿੰਦਾ ਕੀਤੀ। […]
ਸੁਨਾਮ/ ਲੌਂਗੋਵਾਲ, 11 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ […]
ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ – ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ […]
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ। ਐਮਿਟੀ ਯੂਨੀਵਰਸਿਟੀ, […]
ਚੰਡੀਗੜ੍ਹ; 11 ਅਗਸਤ, 2026 : ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਗੰਭੀਰ ਤੌਰ ’ਤੇ ਸੜਨ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ। ਇਸ ਤੋਂ ਬਾਅਦ ਵਾਰ-ਵਾਰ ਡ੍ਰੈਸਿੰਗ, ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ, ਮੁੜ-ਨਿਰਮਾਣ ਅਤੇ ਮਹੀਨਿਆਂ ਤੱਕ […]
ਚੰਡੀਗੜ੍ਹ; 11 ਅਗਸਤ 2026 ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪ੍ਰਮੁੱਖ ਨਸ਼ਾ ਵਿਰੋਧੀ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਵਿਕਾਸ […]
ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ […]
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ […]
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ […]
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ […]
ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ। ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ (ਪ੍ਰੋਕਲੇਮਡ ਅਫੈਂਡਰਜ਼) ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ […]
ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ ‘ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026’ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਜਿੱਥੇ ਸਾਲ 2022 ਵਿੱਚ 8,000 ਸਕੂਲਾਂ ‘ਚ ਚਾਰਦਿਵਾਰੀ ਨਹੀਂ ਸਨ ਅਤੇ ਤਕਰੀਬਨ 4 ਲੱਖ ਵਿਦਿਆਰਥੀ […]
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। […]
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ […]
ਚੰਡੀਗੜ੍ਹ; 05 ਅਗਸਤ, 2026 ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਸਗੋਂ ਇਸ ਗੱਲ ਨਾਲ ਲਗਾਇਆ ਜਾਂਦਾ ਹੈ ਕਿ ਲੋੜ ਦੇ ਸਮੇਂ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ […]
ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਰਸਤੇ ‘ਚ ਹੀ ਰੋਕ ਲਿਆ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੋਕਾਂ ਤੋਂ ਮਿਲੀਆਂ 2.33 ਲੱਖ ਤੋਂ ਵੱਧ ਪਟੀਸ਼ਨਾਂ ਨਾਲ […]
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਾਹਨ ਮਾਲਕਾਂ ‘ਤੇ ਵਿੱਤੀ ਬੋਝ ਪੈ […]
