ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ […]
ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ […]
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ […]
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ […]
ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ 3 ਮੁਲਾਜਮਾਂ ਦੇ ਪਰਿਵਾਰਾਂ ਨੂੰ ਕੁੱਲ 2 ਕਰੌੜ ਰੁਪਏ ਦੇ ਚੈੱਕ ਦਿੱਤੇ।
Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਬਣੇ। ਵਿਜੇ ਕੁਮਾਰ ਜੰਜੂਆ ਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ ਪੰਜਾਬ ਦਾ ਨਵੇ ਚੀਫ ਸੈਕਟਰੀ ਬਣਾਇਆ ਗਿਆ। ਪੜੋਂ ਹੁਕਮਾ ਦੀ ਕਾਪੀ।
ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ ਅਥਾਹ ਸਮਰੱਥਾ ਦਾ ਜ਼ਿਕਰ ਕੀਤਾ ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ ਇੰਫਾਲ/ਚੰਡੀਗੜ੍ਹ, 25 […]
ਚੰਡੀਗੜ੍ਹ, 24 ਅਪ੍ਰੈਲ
ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ ਬਣਾਉਣ ਲਈ ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।