ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ […]
ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ […]
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।
ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ […]
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੁਣ ਲਾੜਾ ਬਣਨ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ।
ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ‘ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ […]
Sewa Kendra: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ।
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।
Khemkaran to Chandigarh: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਦੇ ਵੀ ਇਸ ਗੱਲ ’ਤੇ ਅਫ਼ਸੋਸ ਜ਼ਾਹਿਰ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ […]
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।
India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ ਬਾਜੀ ਦਾ ਫੈਸਲਾ ਕੀਤਾ। ਨਿਊਜੀਲੈਂਡ ਦੀ ਟੀਮ ਨੇ 273 ਅੰਕ ਬਣਾਏ। ਮੁਹੰਮਦ ਸ਼ਮੀ ਨੇ 5 ਵਿਕਟਾ ਅਤੇ ਕੁਲਦੀਪ ਯਾਦਵ ਨੇ 2 ਵਿਕਟਾ ਲਈਆ। ਜਸਪ੍ਰੀਤ ਬੁਮਰਾਹ […]
Big News ਬਰਨਾਲਾ- ਸਥਾਨਕ ਸਿਟੀ ਦੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ ਵਿੱਚ ਬਿੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਨੂੰ ਨਿਪਟਾਉਣ ਆਈ ਪੁਲਿਸ ਨੂੰ ਉਸ ਰੈਸਟੋਰੈਂਟ ਕਰਮਚਾਰੀਆਂ ਨਾਲ ਲੜ ਰਹੇ ਨੌਜਵਾਨਾਂ ਨੂੰ ਸਿਟੀ ਥਾਣਾ ਵਿੱਚ ਲਿਜਾਣ ਲਈ ਜਦੋਂ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਨੌਜਵਾਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਤੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।
ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ‘ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ […]
ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ।