ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ […]
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ‘ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਣ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ […]
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ […]
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।
ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ।
ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ […]
ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।
41 ਮਜ਼ਦੂਰ ਮਿਤੀ 12 ਨਵੰਬਰ ਤੋਂ ਉੱਤਰਾਖੰਡ ਦੀ ਸਿਲਕਿਆਰਾ-ਦੰਦਲਗਾਓਂ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਸੀ। ਮਜ਼ਦੂਰਾ ਨੂੰ ਸ਼ਾਮ 7.50 ਵਜੇ ਬਾਹਰ ਕੱਢਿਆ ਗਿਆ। ਉਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਬਚਾਅ ਟੀਮ ਦੇ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਾਮ 7.05 ਵਜੇ ਪਹਿਲੀ ਬਰੇਕ ਥਰੂ ਮਿਲੀ। ਸਾਰੇ ਵਰਕਰ ਲਗਭਗ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ […]
ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ […]
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ।
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।
ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।