ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ ਐਪ’ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ 12,43,005 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ।
ਪੰਜਾਬ ਸੂਬੇ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਫਲੈਗਸ਼ਿਪ ਸਕੀਮਾ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਮਿਤੀ 7 ਤੋਂ 9 ਨਵੰਬਰ ਤੱਕ “ਜਲ-ਦੀਵਾਲੀ” ਮਨਾਈ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵਚਨਬੱਧ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ […]
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।
ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ […]
ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ […]
ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ “ਵਰਲਡ ਫੂਡ ਇੰਡੀਆ 2023” ਦੇ ਦੂਜੇ […]
ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ […]
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 6 ਨਵੰਬਰ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸਰਕਾਰ ਵੱਲੋਂ ਵੱਡੇ ਫੈਸਲੇ ਕੀਤੇ ਜਾ ਸਕਦੇ ਹਨ।
ਬੰਗਾ ਰੋਡ ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ […]
ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ । ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ।
Big Breaking- ਬਲਟਾਣਾ ਨੇੜੇ ਜ਼ੀਰਕਪੁਰ ਦੇ ਇਕ ਹੋਟਲ ਵਿੱਚ 3-4 ਗੈਂਗਸਟਰ ਲੁਕੇ ਹੋਏ ਸਨ। ਇਸ ਬਾਰੇ ਜਦੋ ਪੁਲਿਸ ਨੂੰ ਖਬਰ ਮਿਲੀ ਤਾਂ ਪੁਲਿਸ ਨੇ ਉੱਥੇ ਛਾਪਾ ਮਾਰਿਆ । ਪੁਲਿਸ਼ ਅਤੇ ਗੈਗਸਟਰਾ ਵਿੱਚ ਫਾਇਰਿੰਗ ਹੋ ਰਹੀ ਹੈ। ਹਲੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਆਮ ਆਦਮੀ ਸਰਕਾਰ ਦੇ ਮੋਹਾਲੀ ਜਿਲ੍ਹੇ ਦੇ ਐਮ.ਐਲ.ਏ. ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਤੇ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਵੰਤ ਸਿੰਘ ਵੱਡਾ ਬਿਲਡਰ ਹੈ। JLPL ਨਾਮ ਤੇ ਮੁਹਾਲੀ ਅਤੇ ਨੇੜਲੇ ਇਲਾਕਿਆ ਤੇ ਵੱਡੇ ਪੱਧਰ ਤੇ ਫੈਲਿਆ ਹੋਇਆ ਹੈ।
ਫਾਜਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ, ਪੂਰਾਤਤਵ ਅਤੇ ਅਜਾਇਬਘਰ ਵਿਭਾਗ ਵੱਲੋਂ 6 ਤੋਂ 12 ਨਵੰਬਰ ਤੱਕ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।
“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਆਰੇਵਾਲਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ […]
‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ।