ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।  ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ […]

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ।  ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ।    ਇਹ ਅਭਿਆਨ […]

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ […]

ਪੰਜਾਬ ਪੁਲਿਸ ਦਾ ਏ.ਐਸ.ਆਈ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। 

ਅਰਜੁਨ ਐਵਾਰਡੀ ਪੰਜਾਬ ਦੇ ਡੀਐਸਪੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ।

ਜਲੰਧਰ: ਪੰਜਾਬ ਆਰਮਡ ਪੁਲਿਸ ਵਿੱਚ ਤਾਇਨਾਤ ਅਰਜੁਨ ਐਵਾਰਡੀ ਡੀਐਸਪੀ ਦਲਬੀਰ ਸਿੰਘ, ਸੋਮਵਾਰ ਤੜਕੇ ਬਸਤੀ ਬਾਵਾ ਖੇਲ ਨਹਿਰ ਨੇੜੇ ਭੇਤਭਰੇ ਹਾਲਾਤਾਂ ਵਿੱਚ ਸਿਰ ਵਿੱਚ ਸੱਟ ਨਾਲ ਮ੍ਰਿਤਕ ਪਾਇਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਸੱਟ ਦਾ ਪਤਾ ਲੱਗ ਸਕੇਗਾ।

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

Big Breaking : ਵੀ.ਕੇ. ਸਿੰਘ, ਆਈ.ਏ.ਐਸ. ਹੋਣਗੇ ਸੀ.ਐਮ. ਭਗਵੰਤ ਮਾਨ ਦੇ ਸਪੈਸਲ ਪ੍ਰਿੰਸੀਪਲ ਸਕੱਤਰ ਹੋਣਗੇ- ਪੜ੍ਹੋ ਪੂਰੀ ਖਬਰ

ਵੀ.ਕੇ. ਸਿੰਘ, ਆਈ.ਏ.ਐਸ. 1990 ਬੈਚ ਦੇ ਹੋਣਗੇ ਸੀ.ਐਮ. ਭਗਵੰਤ ਮਾਨ ਦੇ ਸਪੈਸਲ ਪ੍ਰਿੰਸੀਪਲ ਸਕੱਤਰ ਹੋਣਗੇ।

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ […]

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਸੌਂਪੀਆਂ। […]

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ ‘ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ। 

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ‘ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਣ […]

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ […]

ਅਦਾਲਤਾਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ੀ ਪਾਏ ਗਏ 8 ਮੁਲਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ।

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ […]

ਲੰਬੇ ਸਮੇਂ ਤੋਂ ਇੱਕੋ ਸਥਾਨ ‘ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। 

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਾਲੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ  ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ।

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। 

ਮਹਿੰਗੇ ਨਹੀਂ ਹੋਣਗੇ ਕਰਜ਼ੇ, ਪੰਜਵੀਂ ਵਾਰ ਰੈਪੋ ਰੇਟ 6.50% ‘ਤੇ ਬਰਕਰਾਰ

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ. ਨੇ ਵਿਆਜ ਦਰਾਂ ਨੂੰ 6.5% ‘ਤੇ ਹੀ ਰੱਖਿਆ ਹੈ। ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ।

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।

PUNJAB POLICE ARREST TERRORIST LAKHBIR RODE’S ASSOCIATE PARAMJIT SINGH DHADI FROM AMRITSAR AIRPORT

 Amidst the ongoing drive against terrorism launched on the directions of Chief Minister Bhagwant Singh Mann, State Special Operation Cell (SSOC) Amritsar have busted a terrorist recruitment, funding and aiding module with the arrest of Pak-based terrorist Lakhbir Rode’s close associate identified as Paramjit Singh alias Punjab Singh alias Dhadi from Sri Guru Ram Das […]

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।

ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ […]

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।