ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ […]

ਓਮ ਬਿੜਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ

NDA ਦੇ ਉਮੀਦਵਾਰ ਓਮ ਬਿੜਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ (Speaker) ਚੁਣ ਲਿਆ ਗਿਆ। ਸਪੀਕਰ ਚੁਣੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ (Rahul Gandhi) ਨੇ ਓਮ ਬਿੜਲਾ ਨੂੰ ਵਧਾਈ ਦਿੱਤੀ ਤੇ ਕੁਰਸੀ ’ਤੇ ਬਿਠਾਇਆ,ਇੰਡੀਆ ਬਲਾਕ ਨੇ ਕੇ ਸੁਰੇਸ਼ ਨੂੰ ਆਪਣਾ ਉਮੀਦਵਾਰ ਬਣਾਇਆ ਸੀ,ਲੋਕ […]

ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ PSPCL ਵੱਲੋਂ ਊਰਜਾ ਸਮਰੱਥਾ ਵਿੱਚ ਵਾਧਾ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਸਥਾਪਿਤ ਕੀਤੇ ਜਾਣ ਵਾਲੇ 4 ਮੈਗਾਵਾਟ […]

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ- ਡੀਸੀ ਬਠਿੰਡਾ

ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਣ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ, ਉਹ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।   ਡਿਪਟੀ ਕਮਿਸ਼ਨਰ, ਬਠਿੰਡਾ ਨੇ ਅੱਗੇ ਹੋਰ […]

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ […]

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25 ਜੂਨ: ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ ਦਾ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ […]

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਡੀ.ਸੀ. ਫਰੀਦਕੋਟ

ਫਰੀਦਕੋਟ 25 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਉਣ ਅਤੇ ਵਾਹਨ ਤੇਜ਼ ਰਫਤਾਰ ਨਾਲ ਚਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਇਸ ਤੋਂ ਇਲਾਵਾ […]

NEET-UG ਪ੍ਰੀਖਿਆ ਲੀਕ ਮਾਮਲੇ ਵਿੱਚ ਪੰਜ ਨੂੰ ਕੀਤਾ ਗ੍ਰਿਫਤਾਰ

ਕੇਂਦਰੀ ਜਾਂਚ ਬਿਊਰੋ (ਸੀਬੀਆਈ) (CBI) ਨੇ ਐਤਵਾਰ ਨੂੰ NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਅਤੇ ਜਾਂਚ ਲਈ ਆਪਣੀਆਂ ਟੀਮਾਂ ਨੂੰ ਕਈ ਰਾਜਾਂ ਵਿੱਚ ਰਵਾਨਾ ਕੀਤਾ,ਇਸ ਦੌਰਾਨ,ਬਿਹਾਰ ਪੁਲਿਸ (Bihar Police) ਦੀ ਆਰਥਿਕ ਅਪਰਾਧ ਯੂਨਿਟ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ,ਸੂਬੇ ‘ਚ ਹੁਣ ਤੱਕ ਕੁੱਲ […]

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ […]

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ […]

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ। ਪੰਜਾਬ ਰਾਜ ਮਹਿਲਾ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ […]

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਜ਼ਿਮਨੀ ਚੋਣ ਲਈ ਆਪਣੇ 10 ਵਾਅਦਿਆਂ ਨੂੰ ਜਾਰੀ ਕੀਤਾ ਅਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਜਨਤਾ ਉਸ ਪਾਰਟੀ ਨੂੰ ਹੀ ਵੋਟ ਦੇਵੇਗੀ ਜੋ ਕੰਮ ਕਰੇਗੀ। ਜਲੰਧਰ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ […]

155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਸਪਤਾਹ ਦੋਰਾਨ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 155 ਬਾਲ/ਕਿਸ਼ੋਰ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ […]

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ […]

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ […]

ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ […]

ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ […]

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ […]

15 ਸਾਲਾਂ ਤੋਂ ਬੰਦ ਪਿਆ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ […]

1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ […]

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ […]

ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਪੰਜ ਪ੍ਰੋਬੇਸ਼ਨਰ ਅਫ਼ਸਰਾਂ ਆਦਿਤਿਆ ਸ਼ਰਮਾ, ਸੁਨੀਲ, ਸੋਨਮ, ਕ੍ਰਿਤਿਕਾ ਗੋਇਲ ਅਤੇ ਰਾਕੇਸ਼ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ […]

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ […]

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ […]

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ […]

ਯੂਜੀਸੀ-ਨੈੱਟ ਦੀ ਪ੍ਰੀਖਿਆ ਰੱਦ,ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ

ਯੂਜੀਸੀ-ਨੈੱਟ (UGC-NET) ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ (CBI) ਤੋਂ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ,ਯੂਜੀਸੀ-ਨੈੱਟ (UGC-NET) ਜੂਨ 2024 ਪ੍ਰੀਖਿਆ ਦੋ ਸ਼ਿਫਟਾਂ ਵਿੱਚ OMR (ਕਲਮ ਅਤੇ ਪੇਪਰ) ਮੋਡ ਵਿੱਚ ਆਯੋਜਿਤ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ […]

ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ।    ਇਹ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ […]

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ […]

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ […]

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ।  ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ […]

ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।  ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ […]

ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ […]

ਤਲਾਸ਼ੀ ਅਭਿਆਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ  ਚੈਕਿੰਗ ਕੀਤੀ।    ਇਹ […]

ਵੱਡੀ ਖਬਰ- ਪੰਜਾਬ ਪੁਲਿਸ ਵਿੱਚ 10,000 ਜਵਾਨਾਂ ਦੀ ਹੋਵੇਗੀ ਭਰਤੀ

ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ […]

ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ।    ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) […]

ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, […]