ਪੰਜਾਬ ਨੂੰ ਜਲਦ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘The Hope’ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ, 35,000 ਬੱਚਿਆਂ ਨੇ ਲਿਆ ਅਰਦਾਸ ਵਿੱਚ ਹਿੱਸਾ

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਪਹੁੰਚੇ ਕੇ ਇਸ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਮੌਕੇ ‘ਦੀ ਹੋਪ’-ਅਰਦਾਸ ਸਹੁੰ ਤੇ ਖੇਡਾਂ ਨੂੰ ਸਫਲ ਬਣਾਉਣ ਲਈ ਅੱਜ 35,000 ਤੋਂ ਵੱਧ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ […]

ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ

Birthday of Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ।

ਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ ‘ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023’ ਵਜੋਂ ਜਾਣਿਆ ਜਾਵੇਗਾ,  ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ […]

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ […]

Diwali Gift: ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ […]

ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਫੌਜ ਨੇ ਅੰਮ੍ਰਿਤਪਾਲ ਸਿੰਘ ਨੂੰ ‘ਗਾਰਡ ਆਫ ਆਨਰ’ ਨਾ ਦੇ ਕੇ ਪਹਿਲੇ ਸ਼ਹੀਦ ਅਗਨੀਵੀਰ ਦੇ ਦੇਸ਼ ਪ੍ਰਤੀ ਯੋਗਦਾਨ ਦਾ ਅਪਮਾਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।

56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ […]

ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ […]

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ

ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ ‘ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ […]

ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ

ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ  ਬਣਾਇਆ।

18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ […]

Punjab Cabinet Big Decision- CM ਮਾਨ ਦੀ ਕੈਬਨਿਟ ਨੇ ਲਏ ਅੱਜ ਅਹਿਮ ਫੈਸਲਾ

ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ। ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।

Transfer: ਪੰਜਾਬ ਦੇ 18 IAS ਅਤੇ 2 PCS ਦਾ ਤਬਾਦਲਾ- ਪੜ੍ਹੋਂ ਹੁਕਮਾਂ ਦੀ ਕਾਪੀ

Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ ਕੀਤੇ ਗਏ ਹਨ।

ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ 

ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।

ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ […]

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

SCAM 121 Cr. ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ […]

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

SCRAP DEALER’S MURDER CASE: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ […]

Big Scam: ਪੰਜਾਬ ਵਿੱਚ ਅਧਿਆਪਕਾਂ ਦੀ ਭਰਤੀ ਘੁਟਾਲਾ-  7 ਅਧਿਆਪਕਾ ਖਿਲਾਫ਼ FIR ਦਰਜ

ਪੰਜਾਬ ਸਰਕਾਰ ਵੱਲੋਂ ਸਾਲ 2007 ‘ਚ ਟੀਚਿੰਗ ਫੈਲੋਜ਼ ਦੀ ਕੀਤੀ ਗਈ ਭਰਤੀ ਦੌਰਾਨ ਜਾਅਲੀ ਤਜ਼ਰਬਾ ਸਰਟੀਫਿਕੇਟ, ਰੂਲਰ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਮਾਮਲੇ ਦੀ ਜਾਂਚ ਉਪਰੰਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਾਹਮਣੇ ਆਏ ਅਜਿਹੇ ਜਾਅਲੀ ਦਸਤਾਵੇਜ਼ਾਂ ਵਾਲੇ ਉਮੀਦਵਾਰਾਂ ਖਿਲਾਫ ਮੁਕੱਦਮੇ ਦਰਜ ਕਰਨ ਦੇ ਜਾਰੀ ਹੋਏ ਹੁਕਮਾਂ ਤਹਿਤ ਮਾਲੇਰਕੋਟਲਾ […]

ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਕੂਲ ਸਿੱਖਿਆ ਮੰਤਰੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ। ਸ. ਹਰਜੋਤ […]

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ […]

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ […]

ਪੰਜਾਬ ਦੇ ਸੀ.ਐਮ. ਵੱਲੋਂ ਵਿਰੋਧੀ ਧਿਰਾਂ ਨੂੰ ਖੁੱਲਾ ਚੈਲੇਜ ਕੀਤਾ ਗਿਆ- ਪੜ੍ਹੋਂ ਟਵੀਟ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵਿਰੋਧੀ ਧਿਰਾਂ ਨੂੰ ਚੈਲੇਜ ਕੀਤਾ ਹੈ। ਉਹਨ੍ਹਾਂ ਵੱਲੋਂ ਕਿਹਾ ਗਿਆ ਕਿ 1 ਨਵੰਬਰ ਨੂੰ ਸਾਰੇ ਆਹਮਣੇ ਸਾਹਮਣੇ ਬੈਠ ਕੇ ਬਹਿਸ ਕਰਾਗੇ।

‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ – ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ […]

ਬੈਲਗ੍ਰੇਡ ਵਿੱਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ

ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ […]

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ

ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਨੂੰ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਾਤਾਵਰਨ ਨੂੰ ਬਚਾਉਣ ਦਾ ਸਹੀ ਸਮਾਂ ਹੈ ਤਾਂ ਜੋ ਸਾਡਾ ਭਵਿੱਖ ਬਚਾਇਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ […]

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ […]

272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ- ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ […]

ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ […]

Big News:- ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

Advocate General of Punjab resigned- ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਨੋਦ ਘਈ ਨੇ ਮੰਗਲਵਾਰ ਸ਼ਾਮ ਨੂੰ ਹੀ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਘਈ ਦੇ ਅਸਤੀਫੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਪੰਜਾਬ ਸਰਕਾਰ ਨੂੰ ਹਾਈਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ […]

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। 

ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ

ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ […]