Big Breaking- ਬਲਟਾਣਾ ਨੇੜੇ ਜ਼ੀਰਕਪੁਰ ਦੇ ਇਕ ਹੋਟਲ ਵਿੱਚ 3-4 ਗੈਂਗਸਟਰ ਲੁਕੇ ਹੋਏ ਸਨ। ਇਸ ਬਾਰੇ ਜਦੋ ਪੁਲਿਸ ਨੂੰ ਖਬਰ ਮਿਲੀ ਤਾਂ ਪੁਲਿਸ ਨੇ ਉੱਥੇ ਛਾਪਾ ਮਾਰਿਆ । ਪੁਲਿਸ਼ ਅਤੇ ਗੈਗਸਟਰਾ ਵਿੱਚ ਫਾਇਰਿੰਗ ਹੋ ਰਹੀ ਹੈ। ਹਲੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਆਮ ਆਦਮੀ ਸਰਕਾਰ ਦੇ ਮੋਹਾਲੀ ਜਿਲ੍ਹੇ ਦੇ ਐਮ.ਐਲ.ਏ. ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਤੇ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਵੰਤ ਸਿੰਘ ਵੱਡਾ ਬਿਲਡਰ ਹੈ। JLPL ਨਾਮ ਤੇ ਮੁਹਾਲੀ ਅਤੇ ਨੇੜਲੇ ਇਲਾਕਿਆ ਤੇ ਵੱਡੇ ਪੱਧਰ ਤੇ ਫੈਲਿਆ ਹੋਇਆ ਹੈ।
ਫਾਜਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ, ਪੂਰਾਤਤਵ ਅਤੇ ਅਜਾਇਬਘਰ ਵਿਭਾਗ ਵੱਲੋਂ 6 ਤੋਂ 12 ਨਵੰਬਰ ਤੱਕ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।
“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਆਰੇਵਾਲਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ […]
‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ।
Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।
Haryana: ਹਰਿਆਣਾ ਪੁਲਿਸ ਦੀ ਹੈੱਡ ਕਾਂਸਟੇਬਲ ਰਿਤੂ ਬਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ।
BIg news: ਬਟਾਲਾ ਦੇ ਪਿੰਡ ਜੋਗੀ ਚੀਮਾਂ ਤੋ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਪਿੰਡ ਦੀ 19 ਸਾਲਾ ਲੜਕੀ ਮਹਿਕ ਸ਼ਰਮਾ ਪੁੱਤਰੀ ਸ੍ਰੀ ਤਰਲੋਕ ਚੰਦ ਦਾ ਲੰਡਨ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਬਾਰੇ ਮ੍ਰਿਤਕ ਦੀ ਮਾਤਾ ਮਧੂ ਬਾਲਾ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਲੜਕੀ ਦਾ ਵਿਆਹ 24 ਜੂਨ […]
BIg Breaking: ਆਪ ਸਰਕਾਰ ਦੇ ਮੋਹਾਲੀ ਜਿਲ਼੍ਹੇ ਦੇ ਐਮ.ਐਲ.ਏ ਕੁਲਵੰਤ ਸਿੰਘ ਦੇ ਘਰ ਈ.ਡੀ. ਵੱਲ਼ੋਂ ਛਾਪੇਮਾਰੀ ਕੀਤੀ ਗਈ। ਕੁਲਵੰਤ ਸਿੰਘ ਇਕ ਵੱਡਾ ਰਿਆਲਟਰ ਅਤੇ ਬਿਲਡਰ ਹੈ। ਉਹਨ੍ਹਾਂ ਦਾ ਕਾਰਪੋਰੇਸਨ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਨਾਮ ਨਾਲ ਮੁਹਾਲੀ ਅਤੇ ਨੇੜਲੇ ਇਲਾਕਿਆ ਵਿੱਚ ਵੱਡੇ ਵੱਧਰ ਤੇ ਫੈਲਿਆ ਹੋਇਆ ਹੈ। 31 ਦਿੱਲੀ ਸ਼ਰਾਬ ਘੁਟਾਲੇ ਦੀਆਂ ਤਾਰਾਂ ਹੁਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
vigilance bureau: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ […]
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ। ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ। ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾ ਦਾ ਸਮਾਂ ਬਦਲ ਦਿੱਤਾ ਗਿਆ। ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਨੇ ਫੇਰ ਬਦਲਿਆ ਸਮਾਂ। ਸਰਦੀਆਂ ਕਰਕੇ ਬਦਲਿਆ ਸਮਾਂ। ਹੁਣ ਸਰਕਾਰੀ ਸਕੂਲ ਸਵੇਰ 9 ਵਜੇ ਲੱਗਣਗੇ। 1 ਨਵੰਬਰ ਤੋਂ 9 ਵਜੇ ਲੱਗਣਗੇ ਸਕੂਲ। ਸਾਮ 3 ਵਜੇ ਛੁੱਟੀ ਹੋਇਆ ਕਰੇਗੀ। 1 ਨਵੰਬਰ ਤੋਂ 28 ਫਰਵਰੀ ਤੱਕ ਇਹ ਸਮਾਂ ਲਾਗੂ ਰਹੇਗਾ।
ICC World Cup: IND vs ENG- ਭਾਰਤ ਅਤੇ ਇੰਗਲੈਂਡ ਵਿਚਾਲੇ ਵਿਸ਼ਵ ਕੱਪ 2023 ਦਾ 29ਵਾਂ ਮੈਂਚ ਲਖਨਾਊ ਦੇ ਏਕਾਨਾ ਸਟੇਡੀਅਮ ਵਿੱਚ ਖੇਲਿਆ ਗਿਆ। ਭਾਰਤ ਨੇ ਇੰਗਲੈਂਡ ਨੂੰ 100 ਦੋੜਾ ਨਾਲ ਹਰਾ ਕੇ 6 ਮੈਂਚਾ ਵਿੱਚੋਂ 6 ਜਿੱਤ ਲਏ ਹਨ। ਇਸ ਜਿੱਤ ਨਾਲ ਟੇਬਲ ਦੇ ਟੋਪ ਤੇ ਭਾਰਤ ਪਹੁੰਚ ਗਿਆ। ਭਾਰਤ ਦੀਆਂ 230 ਦੋੜਾਂ ਦੇ ਜਵਾਬ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ […]
ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ […]
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।
ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ […]
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਵਾਤਾਵਰਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਸੂਬੇ ਦੀ ਮਲਕੀਅਤ ਵਾਲੇ ਦੋ ਮਹਿੰਗੇ ਰਿਹਾਇਸ਼ੀ ਪ੍ਰਾਜੈਕਟਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੁਣ ਲਾੜਾ ਬਣਨ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ।
ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ‘ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ […]
Sewa Kendra: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ।
India Canada: ਭਾਰਤ ਸਰਕਾਰ ਵੱਲੋਂ ਹੁਣ ਫੇਰ ਕੈਨੇਡਾ ਲਈ ਵੀਜ਼ਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। 26 ਅਕਤੂਬਰ ਤੋਂ ਸ਼ੁਰੂ ਹੋਣਗੀਆ ਵੀਜਾ ਸੇਵਾਵਾਂ। ਭਾਰਤ ਸਰਕਾਰ ਨੇ ਹਲੇ ਸਿਰਫ 3 ਸੇਵਾਵਾਂ ਸੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਬਿਜ਼ਨੈੱਸ, ਮੈਡੀਕਲ ਤੇ ਕਾਨਫ਼ਰੰਸ ਵੀਜ਼ਾ ਸੇਵਾਵਾਂ ਸਾਮਲ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ।
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।
Khemkaran to Chandigarh: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 […]