ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ ਦੇ ਆਖਰੀ ਦਿਨ ਦੇਰ ਸ਼ਾਮ […]
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ‘ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ […]
ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ […]
ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ […]
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ […]
ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) […]
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ […]
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ ਜਾਂਚ ਕਰ ਰਹੀ ਹੈ,ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਵੀ ਰਹਿ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।ਗ੍ਰਿਫ਼ਤਾਰ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ […]
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ […]
ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ,ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਜਲੰਧਰ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਵਲੰਟੀਅਰਾਂ,ਅਧਿਕਾਰੀਆਂ ਅਤੇ ਵਿਧਾਇਕਾਂ ਨਾਲ […]
ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ […]
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ […]
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ […]
ਕਪਤਾਨ ਸ਼ੁਭਮਨ ਗਿੱਲ (Captain Shubman Gill) ਦੇ ਅਰਧ ਸੈਂਕੜੇ ਅਤੇ ਵਾਸ਼ਿੰਗਟਨ ਸੁੰਦਰ ਦੇ ਸਪਿਨ ਸਪੈਲ ਦੀ ਮਦਦ ਨਾਲ ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ‘ਚ 2-1 ਦੀ ਲੀਡ ਬਣਾ ਲਈ ਹੈ। ਸਲਾਮੀ ਬੱਲੇਬਾਜ਼ ਗਿੱਲ ਨੇ ਇਸ ਤੋਂ ਪਹਿਲਾਂ 49 ਗੇਂਦਾਂ ‘ਤੇ 7 ਚੌਕੇ […]
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਤਿਲਕ ਨਗਰ ਇਲਾਕੇ ਦੇ ਵਿਧਾਇਕ ਜਰਨੈਲ ਸਿੰਘ ਨੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਨਾਲ ਅੱਜ ਬੇਈ ਨਦੀ ਦਾ ਅਹਿਮ ਦੌਰਾ ਕੀਤਾ। ਦੌਰੇ ਦਾ ਉਦੇਸ਼ ਇਸ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਨਦੀ ਨੂੰ ਸਾਫ਼ ਅਤੇ ਬਹਾਲ ਕਰਨ ਲਈ ਚੱਲ ਰਹੇ ਯਤਨਾਂ ਨੂੰ ਸਵੀਕਾਰ ਕਰਨਾ ਅਤੇ […]
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ […]