ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ […]
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ […]
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ, ਉਥੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ […]
ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।
ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ […]
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ […]
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ ) ਕਰਨ ਦੀਆਂ ਵਾਰਦਾਤਾਂ ਨੂੰ ਟਾਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ […]
ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ […]
ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ […]
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ […]
ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ […]
ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ।
ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ […]
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, […]
ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ […]
