vigilance bureau: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ […]
ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।
Big News ਬਰਨਾਲਾ- ਸਥਾਨਕ ਸਿਟੀ ਦੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ ਵਿੱਚ ਬਿੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਨੂੰ ਨਿਪਟਾਉਣ ਆਈ ਪੁਲਿਸ ਨੂੰ ਉਸ ਰੈਸਟੋਰੈਂਟ ਕਰਮਚਾਰੀਆਂ ਨਾਲ ਲੜ ਰਹੇ ਨੌਜਵਾਨਾਂ ਨੂੰ ਸਿਟੀ ਥਾਣਾ ਵਿੱਚ ਲਿਜਾਣ ਲਈ ਜਦੋਂ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਨੌਜਵਾਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ […]
ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ ‘ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ […]
SCRAP DEALER’S MURDER CASE: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ […]
ਪੰਜਾਬ ਸਰਕਾਰ ਵੱਲੋਂ ਸਾਲ 2007 ‘ਚ ਟੀਚਿੰਗ ਫੈਲੋਜ਼ ਦੀ ਕੀਤੀ ਗਈ ਭਰਤੀ ਦੌਰਾਨ ਜਾਅਲੀ ਤਜ਼ਰਬਾ ਸਰਟੀਫਿਕੇਟ, ਰੂਲਰ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਮਾਮਲੇ ਦੀ ਜਾਂਚ ਉਪਰੰਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਾਹਮਣੇ ਆਏ ਅਜਿਹੇ ਜਾਅਲੀ ਦਸਤਾਵੇਜ਼ਾਂ ਵਾਲੇ ਉਮੀਦਵਾਰਾਂ ਖਿਲਾਫ ਮੁਕੱਦਮੇ ਦਰਜ ਕਰਨ ਦੇ ਜਾਰੀ ਹੋਏ ਹੁਕਮਾਂ ਤਹਿਤ ਮਾਲੇਰਕੋਟਲਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ […]
ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਸਪੈਸ਼ਲ ਅਪਰੇਸ਼ਨ ‘ਓਪੀਐਸ ਸੀਲ-4’ ਚਲਾਇਆ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਸੂਬੇ ਵਿੱਚ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ।