ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ […]
SCAM 121 Cr. ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ […]
ਪੰਜਾਬ ਸਰਕਾਰ ਵੱਲੋਂ ਸਾਲ 2007 ‘ਚ ਟੀਚਿੰਗ ਫੈਲੋਜ਼ ਦੀ ਕੀਤੀ ਗਈ ਭਰਤੀ ਦੌਰਾਨ ਜਾਅਲੀ ਤਜ਼ਰਬਾ ਸਰਟੀਫਿਕੇਟ, ਰੂਲਰ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਮਾਮਲੇ ਦੀ ਜਾਂਚ ਉਪਰੰਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਾਹਮਣੇ ਆਏ ਅਜਿਹੇ ਜਾਅਲੀ ਦਸਤਾਵੇਜ਼ਾਂ ਵਾਲੇ ਉਮੀਦਵਾਰਾਂ ਖਿਲਾਫ ਮੁਕੱਦਮੇ ਦਰਜ ਕਰਨ ਦੇ ਜਾਰੀ ਹੋਏ ਹੁਕਮਾਂ ਤਹਿਤ ਮਾਲੇਰਕੋਟਲਾ […]
