ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ!
ਇਸ ਤੋਂ ਇਲਾਵਾ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ (Alert Issued) ਕੀਤਾ ਗਿਆ ਹੈ,ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ,ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ, ਹੁਸ਼ਿਆਰਪੁਰ ਵਿੱਚ 53%, ਕਪੂਰਥਲਾ ਵਿੱਚ 42%, ਰੂਪਨਗਰ ਵਿੱਚ 43%, ਐਸਏਐਸ ਨਗਰ ਵਿੱਚ 22%, ਫਤਿਹਗੜ੍ਹ ਸਾਹਿਬ ਵਿੱਚ 51%, ਪਟਿਆਲਾ ਵਿੱਚ 43%, ਬਠਿੰਡਾ ਵਿੱਚ 33%, ਫਿਰੋਜ਼ਪੁਰ ਵਿੱਚ 70%, ਮੋਗਾ ਅਤੇ ਐਸਬੀਐਸ ਨਗਰ ਵਿੱਚ 63%।
63% ਘੱਟ ਬਾਰਿਸ਼ ਦਰਜ ਕੀਤੀ ਗਈ ਹੈ,ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਵੱਧ ਰਿਹਾ ਹੈ,ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ ਅੱਜ ਤੋਂ ਮਾਨਸੂਨ (Monsoon) ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੱਕ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ।