ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ ‘ਚ ਸਿਹਤ ਦਾ ਆ ਰਿਹਾ ਨਵਾਂ ਮੋੜ

0 minutes, 5 seconds Read

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ।

ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ ਕੋਈ ਨਾ ਕੋਈ ਬਿਮਾਰੀ ਦਾ ਹੋਣਾ ਆਮ ਗੱਲ ਹੈ ਪਰ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਹਰ ਬਿਮਾਰੀ ਬਿਨਾਂ ਦਵਾਈ ਤੋਂ, ਯੋਗਾ ਕਰਕੇ ਠੀਕ ਹੋ ਰਹੀ ਹੈ। ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਲੁਧਿਆਣੇ ਦੇ ਲੋਕਾਂ ਨੂੰ ਵੱਖ-ਵੱਖ ਰੋਗਾਂ ਵਿੱਚ ਆਰਾਮ ਮਿਲ ਰਿਹਾ ਹੈ।

ਜ਼ਿਲ੍ਹਾ ਕੋਆਰਡੀਨੇਟਰ ਚੰਦਨ ਕੁਮਾਰ ਸਤਿਆਰਥੀ ਨੇ ਦੱਸਿਆ ਕਿ ਲੁਧਿਆਣਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਬਲਾਕ ਜਿਸ ਵਿੱਚ ਸਮਰਾਲਾ, ਮਾਛੀਵਾੜਾ, ਖੰਨਾ, ਦੋਰਾਹਾ, ਮਲੌਦ, ਡੇਹਲੋ, ਜਗਰਾਉਂ, ਸਿਧਵਾਂ ਬੇਟ, ਪਖੋਵਾਲ, ਸੁਧਾਰ, ਹਲਾਵਾਰਾ, ਰਾਏਕੋਟ ਤੇ ਲੁਧਿਆਣਾ ਦੇ ਵੱਖ-ਵੱਖ ਪਾਰਕ, ਮੰਦਿਰ, ਗੁਰਦੁਆਰਿਆਂ ਵਿੱਚ ਲਗਭਗ 185 ਸਥਾਨਾਂ ‘ਤੇ ਸ਼ਾਨਦਾਰ ਢੰਗ ਨਾਲ ਯੋਗਸ਼ਾਲਾ ਚੱਲ ਰਹੀ ਹੈ।

ਲੋਕਾਂ ਦੇ ਭਰਵੇਂ ਹੁੰਗਾਰੇ ਨਾਲ ਨੌਜਵਾਨੀ ਦਾ ਸਮੁੱਚਾ ਵਿਕਾਸ ਹੋ ਰਿਹਾ ਹੈ, ਬੱਚੇ ਅਤੇ ਬੁਜ਼ੁਰਗ ਵੀ ਇਸਦਾ ਲਾਭ ਲੈ ਰਹੇ ਹਨ. ਨੌਜਵਾਨ ਨਸ਼ੇ ਤੋਂ ਦੂਰ ਅਤੇ ਤਣਾਅ ਮੁਕਤ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਪਹਿਲ ਦੀ ਪਿੰਡ-ਪਿੰਡ ਵਿੱਚ ਸ਼ਲਾਘਾ ਹੋ ਰਹੀ ਹੈ। ਪੰਜਾਬ ਸਰਕਾਰ ਦੀ ਇਸ ਪਹਿਲ ਤੋਂ ਹਰ ਪਿੰਡ, ਹਰ ਸ਼ਹਿਰ ਅਤੇ ਹਰ ਗਲੀ-ਮੁਹੱਲੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਪ੍ਰੋਗਰਾਮ ਤਹਿਤ ਮਾਹਿਰ ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ ਯੌਗਿਕ ਸੂਖਮ ਅਭਿਆਸ, ਆਸਣ, ਪ੍ਰਾਣਿਆਮ ਅਤੇ ਧਿਆਨ ਲਾਉਣਾ ਸਿਖਾਇਆ ਜਾ ਰਿਹਾ ਹੈ. ਇਨਾਂ ਕਲਾਸਾਂ ਵਿੱਚ ਹਰ ਉਮਰ ਦੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੀਆਂ ਵੱਖ-ਵੱਖ ਕਿਸਮਾਂ ਦੀਆਂ ਬਿਮਾਰੀਆਂ ਜਿਵੇਂ ਕਿ ਜੋੜਾਂ ਦਾ ਦਰਦ, ਥਾਇਰਡ, ਬਲੱਡ ਪ੍ਰੈਸ਼ਰ ਤੋਂ ਰਾਹਤ ਮਿਲ ਰਹੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾਂ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ‘ਸੀ.ਐਮ. ਦੀ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ। ਜੇਕਰ ਕੋਈ ਵੀ ਪਿੰਡ, ਮੁਹੱਲੇ ਜਾਂ ਸ਼ਹਿਰ ਵਿੱਚ ਯੋਗਸ਼ਾਲਾ ਦੀ ਸ਼ੁਰੂਆਤ ਕਰਨਾ ਚਾਹੁੰਦਾ ਹੈ ਤਾਂ ਉਹ ਇਸ ਨੰਬਰ 76694-00500 ‘ਤੇ ਕਾਲ ਕਰ ਸਕਦਾ ਹੈ। ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਮੈਂਬਰਾਂ ਦਾ ਹੋਣਾ ਜ਼ਰੂਰੀ ਹੈ। ਇਹ ਕਲਾਸਾਂ ‘ਸੀ.ਐਮ. ਦੀ ਯੋਗਸ਼ਾਲਾ’ ਦੁਆਰਾ ਮੁਫਤ ਮੁਫ਼ਤ ਚਲਾਈਆਂ ਜਾਂਦੀਆਂ ਹਨ

Similar Posts

Leave a Reply

Your email address will not be published. Required fields are marked *