ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਹਾਦਸੇ ‘ਤੇ ਪ੍ਰਗਟਾਇਆ ਦੁੱਖ

0 minutes, 5 seconds Read

ਪ੍ਰਯਾਗਰਾਜ ਮਹਾਕੁੰਭ (Prayagraj Mahakumbha) ‘ਚ ਮੌਨੀ ਅਮਾਵਸਿਆ ਦੇ ਮੌਕੇ ‘ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ ‘ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ ‘ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਯੂਪੀ ਸਰਕਾਰ (UP Government) ਦੇ ਸੰਪਰਕ ਵਿੱਚ ਹਨ,ਪੀਐਮ ਮੋਦੀ (PM Modi) ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਲਿਖਿਆ, ”ਪ੍ਰਯਾਗਰਾਜ ਮਹਾਕੁੰਭ ‘ਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ ‘ਚ ਲੱਗਾ ਹੋਇਆ ਹੈ। ਮੈਂ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਅਤੇ ਮੈਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਾਂ।

Similar Posts

Leave a Reply

Your email address will not be published. Required fields are marked *