ਪੰਜਾਬ ਪੁਲਿਸ ਨੇ ਛਾਪੇਮਾਰੀ ਦੌਰਾਨ 90 ਜਣਿਆਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੇ ਪਦਾਰਥ ਬਰਾਮਦ

author
0 minutes, 0 seconds Read

ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਤਹਿਤ 238ਵੇਂ ਦਿਨ 344 ਥਾਵਾਂ `ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਸੂਬੇ ਭਰ ‘ਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 78 ਐਫ.ਆਈ.ਆਰ ਦਰਜ ਕੀਤੀਆਂ। ਪੁਲਿਸ ਨੇ ਦੱਸਿਆ ਕਿ 238 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ।

ਪੁਲਿਸ ਦੀ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.1 ਕਿੱਲੋ ਹੈਰੋਇਨ, 1.7 ਕਿੱਲੋ ਅਫੀਮ, 696 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜਿਕਰਯੋਗ ਹੈ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲੀਸ ਟੀਮਾਂ ਨੇ ਪੰਜਾਬ ਭਰ ‘ਚ 344 ਥਾਵਾਂ ਤੇ ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 344 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ। ਪੰਜਾਬ ਪੁਲੀਸ ਨੇ `ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Similar Posts

Leave a Reply

Your email address will not be published. Required fields are marked *