ਰਾਜ ਮਲਹੋਤਰਾ IAS ਸਟੱਡੀ ਗਰੁੱਪ ਤੋਂ 5764 ਵਿਦਿਆਰਥੀਆਂ ਨੇ ਲਈ ਮੁਫ਼ਤ ਕੋਚਿੰਗ: ਸਪੀਕਰ ਕੁਲਤਾਰ ਸਿੰਘ ਸੰਧਵਾਂ

author
0 minutes, 0 seconds Read

ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਕਾਮਯਾਬ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਪਹਿਲਕਦਮੀ ਤਹਿਤ, ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਉੱਘੀ ਸੰਸਥਾ ਤੋਂ ਕੋਚਿੰਗ ਪ੍ਰਾਪਤ ਕਰਨ ਉਪਰੰਤ ਵਿਦਿਆਰਥੀਆਂ ਨੇ ਬੇਹੱਦ ਖੁਸ਼ੀ ਮਹਿਸੂਸ ਕੀਤੀ। ਵਿਦਿਆਰਥੀਆਂ ਨੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੂੰ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

Similar Posts

Leave a Reply

Your email address will not be published. Required fields are marked *